Advertisment

ਲੁਧਿਆਣਾ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੀਤਾ ਤੇਜ਼ਧਾਰ ਹਥਿਆਰ ਨਾਲ ਕਤਲ

author-image
Shanker Badra
New Update
ਲੁਧਿਆਣਾ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੀਤਾ ਤੇਜ਼ਧਾਰ ਹਥਿਆਰ ਨਾਲ ਕਤਲ
Advertisment
ਲੁਧਿਆਣਾ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੀਤਾ ਤੇਜ਼ਧਾਰ ਹਥਿਆਰ ਨਾਲ ਕਤਲ:ਲੁਧਿਆਣਾ ਦੇ ਇਲਾਕਾ ਜਨਤਾ ਨਗਰ ਦੀ ਗਲੀ ਨੰਬਰ 5 ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਔਰਤ ਦੇ ਪਤੀ ਨੇ ਆਪਣੀ ਪਤਨੀ ਦੇ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਲੁਧਿਆਣਾ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੀਤਾ ਤੇਜ਼ਧਾਰ ਹਥਿਆਰ ਨਾਲ ਕਤਲਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਗਲੀ ਵਿੱਚ ਖੇਡ ਰਹੇ ਬੱਚੇ ਘਰ ਦੇ ਅੰਦਰ ਦਾਖਲ ਹੋਏ।ਬੱਚਿਆਂ ਨੇ ਖੂਨ ਨਾਲ ਲਥਪਥ ਬੈੱਡ ਤੇ ਪਈ ਆਪਣੀ ਮਾਂ ਦੀ ਲਾਸ਼ ਦੇਖ ਕੇ ਰੌਲਾ ਪਾਇਆ।ਬੱਚਿਆਂ ਦਾ ਰੌਲਾ ਸੁਣ ਕੇ ਆਂਢੀ ਗੁਆਂਢੀ ਅਤੇ ਔਰਤ ਦੀ ਮਾਂ ਇਕੱਠੇ ਹੋਏ ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਕਤਲ ਹੋਈ ਔਰਤ ਦੀ ਪਹਿਚਾਣ ਪੂਜਾ(28) ਦੇ ਰੂਪ ਵਿੱਚ ਹੋਈ ਹੈ।ਲੁਧਿਆਣਾ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੀਤਾ ਤੇਜ਼ਧਾਰ ਹਥਿਆਰ ਨਾਲ ਕਤਲਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਪੂਜਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਦੇ ਮੁਤਾਬਕ ਘਟਨਾ ਦੇਰ ਸ਼ਾਮ ਦੀ ਹੈ।ਲੁਧਿਆਣਾ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੀਤਾ ਤੇਜ਼ਧਾਰ ਹਥਿਆਰ ਨਾਲ ਕਤਲਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਿਮਲਾਪੁਰੀ ਦੇ ਏ.ਐਸ.ਆਈ ਨੇ ਦੱਸਿਆ ਕਿ ਪੁਲਿਸ ਨੇ ਔਰਤ ਦੇ ਪਤੀ ਚਰਨਜੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment