Advertisment

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਦੇ ਪੁੱਤਰ 'ਤੇ ਜਾਨਲੇਵਾ ਹਮਲਾ

author-image
Shanker Badra
New Update
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਦੇ ਪੁੱਤਰ 'ਤੇ ਜਾਨਲੇਵਾ ਹਮਲਾ
Advertisment
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਦੇ ਪੁੱਤਰ 'ਤੇ ਜਾਨਲੇਵਾ ਹਮਲਾ:ਸ਼੍ਰੋਮਣੀ ਅਕਾਲੀ ਦਲ ਮਲੋਟ ਤੋਂ ਐੱਸ. ਜੀ. ਪੀ. ਸੀ. ਮੈਂਬਰ ਦਿਆਲ ਸਿੰਘ ਕੋਲਿਆਵਾਂਲੀ ਦੇ ਪੁੱਤਰ ਪਰਮਿੰਦਰ 'ਤੇ ਕੁਝ ਲੋਕਾਂ ਨੇ ਹਮਲਾ ਕਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।ਜਿਸ ਤੋਂ ਬਾਅਦ ਪਰਮਿੰਦਰ ਜ਼ਖਮੀ ਹਾਲਤ 'ਚ ਬਠਿੰਡਾ ਦੇ ਨਿਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਸ ਨੂੰ ਵੈਂਟੀਨੇਟਰ 'ਤੇ ਰੱਖਿਆ ਗਿਆ ਹੈ। ਪਰਮਿੰਦਰ ਦੇ ਪਿਤਾ ਦਿਆਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਐਤਵਾਰ ਰਾਤ ਦੀ ਬੁਰੀ ਤਰ੍ਹਾਂ ਨਾਲ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਦੇ ਪੁੱਤਰ 'ਤੇ ਜਾਨਲੇਵਾ ਹਮਲਾ ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਨ੍ਹਾਂ ਦਾ ਹਾਲ ਜਾਨਣ ਮੁੱਖ ਮੰਤਰੀ ਸ਼: ਪ੍ਰਕਾਸ਼ ਸਿੰਘ ਬਾਦਲ ਬਠਿੰਡਾ ਦੇ ਮੈਕਸ ਹਸਪਤਾਲ ਪਹੁੰਚੇ। ਸਾਬਕਾ ਮੁੱਖ ਮੰਤਰੀ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੀ ਬਿਗੜ ਰਹੀ ਕਾਨੂੰਨ ਵਿਵਸਥਾ 'ਤੇ ਸਰਕਾਰ ਤੇ ਪੁਲਸ ਨੂੰ ਘੇਰਦਿਆਂ ਕਿਹਾ ਕਿ ਕੁਝ ਕਾਂਗਰਸੀ ਵਰਕਰਾਂ ਨੇ ਜਾਨਲੇਵਾ ਹਮਲਾ ਕੀਤਾ, ਜਿਸ ਦੀ ਉਹ ਨਿੰਦਾ ਕਰਦੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸੰਬੰਧੀ ਐੱਸ. ਐੱਸ. ਪੀ. ਨੂੰ ਮਿਲਣਗੇ ਤੇ ਉਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਕਰਵਾਉਣਗੇ, ਜਿਨ੍ਹਾਂ ਨੇ ਪਰਮਿੰਦਰ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ।ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਹਸਪਤਾਲ ਪਹੁੰਚੇ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਦੇ ਪੁੱਤਰ 'ਤੇ ਜਾਨਲੇਵਾ ਹਮਲਾ ਸਾਬਕਾ ਮੰਤਰੀ ਮਲੂਕਾ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁਝ ਕਾਂਗਰਸੀ ਲੋਕ ਸੱਤਾ ਦੇ ਨਸ਼ੇ 'ਚ ਅਕਾਲੀ ਦਲ ਦੇ ਵਰਕਰਾਂ ਨਾਲ ਕੁੱਟਮਾਰ ਕਰ ਰਹੇ ਹਨ ਅਤੇ ਉਨ੍ਹਾਂ ਦੇ ਕਤਲ ਕਰ ਰਹੇ ਹਨ । --PTC News-
latest-news sukhbir-singh-badal harsimrat-kaur-badal parkash-singh-badal news-in-punjabi news-in-punjab
Advertisment

Stay updated with the latest news headlines.

Follow us:
Advertisment