Advertisment

ਸਿੱਖਾਂ ਅਤੇ ਮੁਸਲਮਾਨਾਂ ਨੇ ਮਿਲ ਕੇ ਮਨਾਇਆ ਪਵਿੱਤਰ ਰਮਜ਼ਾਨ ਮਹੀਨਾ

author-image
Ragini Joshi
New Update
ਸਿੱਖਾਂ ਅਤੇ ਮੁਸਲਮਾਨਾਂ ਨੇ ਮਿਲ ਕੇ ਮਨਾਇਆ ਪਵਿੱਤਰ ਰਮਜ਼ਾਨ ਮਹੀਨਾ
Advertisment
ਮਲੇਰਕੋਟਲਾ: ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਪੂਰੇ ਦੇਸ਼ ਦੇ ਅੰਦਰ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਮਲੇਰਕੋਟਲੇ ਵਿਖੇ ਆਪਸੀ ਭਾਈਚਾਰੇ ਦੀ ਬਹੁਤ ਖੂਬਸੂਰਤ ਮਿਸਾਲ ਦੇਖਣ ਨੂੰ ਮਿਲੀ ਜਿਸ ਵਿੱਚ ਸਿੱਖਾਂ ਅਤੇ ਮੁਸਲਮਾਨਾਂ ਨੇ ਮਿਲ ਕੇ ਰੋਜ਼ਾ ਦਾਰਾਂ ਦੇ ਰੋਜ਼ੇ ਖੁਲਵਾਏ। ਦਰਅਸਲ, ਮਲੇਰਕੋਟਲਾ ਵਿੱਚ ਮੁਸਲਿਮ ਫੈਡਰੇਸ਼ਨ ਆਫ ਪੰਜਾਬ ਵੱਲੋਂ ਰੋਜ਼ਾ ਇਫਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਮੁਸਲਮਾਨ ਵੀਰਾਂ ਦੇ ਨਾਲ ਹੋਰ ਧਰਮਾਂ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ। ਇਸ ਮੋਕੇ ਸਿੱਖ ਧਰਮ ਦੇ ਪ੍ਰਚਾਰਕ ਵੀਰ ਅਮਨਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਵੱਲੋਂ ਜੋ ਮਾਣ ਸਤਿਕਾਰ ਅਤੇ ਪ੍ਰੇਮ ਉਹਨਾਂ ਨੂੰ ਦਿੱਤਾ ਗਿਆ ਹੈ, ਉਹ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਸਾਰੇ ਧਰਮਾਂ ਨੂੰ ਮਿਲ ਜੁੱਲਕੇ ਆਪਣੇ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਜੋ ਦੇਸ਼ ਅੰਦਰ ਸਾਂਝੀਵਾਲਤਾ ਦੀ ਭਾਵਨਾ ਨੂੰ ਵਧਾਇਆ ਜਾ ਸਕੇ। ਉਧਰ, ਮੁਸਲਿਮ ਫੈਡਰੇਸ਼ਨ ਆਫ ਪੰਜਾਬ ਦੇ ਆਗੂ ਨੇ ਦੱਸਿਆ ਕਿ ਉਹਨਾਂ ਦਾ ਮਕਸਦ ਹੈ ਕਿ ਸਾਰੇ ਧਰਮਾਂ ਨੂੰ ਨਾਲ ਲੈ ਕੇ ਤਿਉਹਾਰ ਮਨਾਉਣਾ ਹੈ ਤਾਂ ਜੋ ਵੈਰ-ਵਿਰੋਧ ਅਤੇ ਫਿਰਕਾਪ੍ਰਸਤੀ ਨੂੰ ਖਤਮ ਕਰ ਕੇ ਅਮਨ-ਸ਼ਾਂਤੀ ਦੇ ਮਾਹੌਲ ਦੀ ਸਿਰਜਨਾ ਕੀਤੀ ਜਾ ਸਕੇ। —PTC News-
Advertisment

Stay updated with the latest news headlines.

Follow us:
Advertisment