Advertisment

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ:ਅਕਾਲੀ ਦਲ

author-image
Shanker Badra
New Update
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ:ਅਕਾਲੀ ਦਲ
Advertisment
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ:ਅਕਾਲੀ ਦਲ:ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਇਸ਼ਤਿਹਾਰ ਵਿਚ ਕੰਪਿਊਟਰ ਰਾਹੀਂ ਨੈਪੋਲੀਅਨ ਬੋਨਾਪਾਰਟ ਦੀ ਫੋਟੋ ਵਿਚ ਛੇੜਛਾੜ ਕਰ ਕੇ ਉਸਨੂੰ ਗੁਰੂ ਸਾਹਿਬ ਦੀ ਤਸਵੀਰ ਵਜੋਂ ਪੇਸ਼ ਕਰ ਕੇ ਕੀਤੀ ਘੋਰ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਇਸ ਬਜਰ ਗੁਨਾਹ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗੇ ਜਾਣ ਤੇ ਦੋਸ਼ੀ ਅਧਿਕਾਰੀਆਂ ਅਤੇ ਇਸ਼ਤਿਹਾਰ ਏਜੰਸੀ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਜੋ ਇਸ਼ਤਿਹਾਰ ਜਾਰੀ ਕੀਤਾ ਹੈ,ਉਸ ਵਿਚ ਗੁਰੂ ਸਾਹਿਬ ਦੀ ਜੋ ਤਸਵੀਰ ਪ੍ਰਕਾਸ਼ਤ ਕੀਤੀ ਗਈ ਹੈ,ਉਹ ਅਸਲ ਵਿਚ ਸ਼ਾਸਕ ਨੈਪੋਲੀਅਨ ਬੋਪਾਰਟ ਦੀ ਸੀ ਜਿਸ ਵਿਚ ਕੰਪਿਊਟਰ ਰਾਹੀਂ ਛੇੜਛਾੜ ਕਰ ਕੇ ਨੈਪੋਲੀਅਨ ਦੀ ਥਾਂ ਗੁਰੂ ਸਾਹਿਬ ਨੂੰ ਘੋੜੇ 'ਤੇ ਸਵਾਰ ਦਰਸਾਇਆ ਗਿਆ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇਉਨ੍ਹਾਂ ਨੇ ਕਿਹਾ ਕਿ ਅਸਲ ਤਸਵੀਰ 1800 ਈ. ਦੀ ਹੈ ਜੋ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਇਕ ਸਦੀ ਬਾਅਦ ਦੀ ਹੈ।ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗੁਰੂ ਸਾਹਿਬ ਦੀਆਂ ਅਨੇਕਾਂ ਤਸਵੀਰਾਂ ਹੁੰਦਿਆਂ ਹੋਇਆਂ ਵੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਨੈਪੋਲੀਅਨ ਵਾਲੀ ਤਸਵੀਰ ਵਿਚ ਛੇੜਖਾਨੀ ਕਰ ਕੇ ਗੁਰੂ ਸਾਹਿਬ ਨੂੰ ਘੋੜੇ 'ਤੇ ਸਵਾਰ ਦਰਸਾਉਣ ਦਾ ਘੋਰ ਪਾਪ ਕਿਉਂ ਕੀਤਾ ? ਡਾ. ਚੀਮਾ ਨੇ ਕਿਹਾ ਕਿ ਘੋੜੇ 'ਤੇ ਸਵਾਰ ਨੈਪੋਲੀਅਨ ਬੋਪਾਪਾਰਟ ਦੀ ਇਹ ਤਸਵੀਰ ਸਾਰੀ ਦੁਨੀਆਂ ਵਿਚ ਪ੍ਰਚਲਤ ਹੈ ਤੇ ਵੱਖ ਵੱਖ ਮਿਊਜੀਅਮ ਵਿਚ ਲੱਗੀ ਤੇ ਕਿਤਾਬਾਂ ਵਿਚ ਛਪੀ ਹੋਈ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇਡਾ. ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਘੋਰ ਬੇਅਦਬੀ ਨਾਲ ਸਾਰੀ ਦੁਨੀਆਂ ਵਿਚ ਬੈਠੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਸਿੱਖ ਸੰਗਤ ਕੋਲੋਂ ਤੁਰੰਤ ਮੁਆਫੀ ਮੰਗੇ ਜਾਣ ਤੇ ਇਸ ਘੋਰ ਬੇਅਦਬੀ ਲਈ ਦੋਸ਼ੀ ਅਧਿਕਾਰੀਆਂ ਤੇ ਇਸ਼ਤਿਹਾਰ ਏਜੰਸੀ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ਤਸਵੀਰ ਦੀ ਵਰਤੋਂ ਜਿਥੇ ਕਿਤੇ ਵੀ ਕੀਤੀ ਗਈ ਹੈ,ਉਹ ਤੁਰੰਤ ਹਟਾਈ ਜਾਵੇ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment