Advertisment

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ

author-image
Shanker Badra
New Update
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ
Advertisment
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ:ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਹਿ ਕੇ ਯਾਦ ਕੀਤਾ ਜਾਂਦਾ ਹੈ। ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣਾ ਸੀਸ ਦਿੱਤਾ ਸੀ।ਜਿਸ ਦੇ ਲਈ ਗੁਰੂ ਜੀ ਦਾ ਸ਼ਹੀਦੀ ਦਿਹਾੜਾ ਦੁਨੀਆ ਭਰ ਦੇ ਵਿੱਚ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਹ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਗੁਰਦਵਾਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿ. ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।
Advertisment
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆਨਗਰ ਕੀਰਤਨ ਦੀ ਆਰੰਭਤਾ ਸਮੇਂ ਅਕਾਲ ਤਖ਼ਤ ਦੇ ਜਥੇਦਾਰ ਗਿ.ਗੁਰਬਚਨ ਸਿੰਘ ਵੀ ਸ਼ਾਮਲ ਹੋਏ।ਇਸ ਮੌਕੇ ਦੇਸ਼-ਵਿਦੇਸ਼ਾਂ ਤੋਂ ਪੁਜੀਆਂ ਸੰਗਤ ਦੀ ਸੇਵਾ ਲਈ ਸਥਾਨਕ ਸਭਾ ਸੁਸਾਇਟੀਆਂ ਤੇ ਸੰਗਤ ਵਲੋਂ ਥਾਂ-ਥਾਂ ਲੰਗਰ ਲਗਾਏ ਗਏ।ਇਸ ਮੌਕੇ ਨਗਰ ਕੀਰਤਨ ਵਿਚ ਸਕੂਲੀ ਬੱਚਿਆਂ, ਗਤਕਾ ਪਾਰਟੀਆਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ।ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆਵਿਸ਼ਵ-ਇਤਿਹਾਸ ਵਿੱਚ ਗੁਰੂ ਜੀ ਦੀ ਕੁਰਬਾਨੀ ਵਿਲੱਖਣ ਹੈ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ।ਵਿਲੱਖਣਤਾ ਇਸ ਗੱਲ ਵਿੱਚ ਹੈ ਕਿ ਇਹ ਕੁਰਬਾਨੀ ਆਪਣੇ ਲਈ ਨਹੀਂ, ਆਪਣੇ ਭਾਈਚਾਰੇ ਲਈ ਨਹੀਂ ਬਲਕਿ ਮਾਨਵਤਾ ਨੂੰ ਬਚਾਉਣ ਖ਼ਾਤਰ ਦਿੱਤੀ ਗਈ।ਇਹ ਉਹ ਸਮਾਂ ਸੀ, ਜਦੋਂ ਔਰੰਗਜ਼ੇਬ ਦੇ ਹਿੰਦੂਆਂ ‘ਤੇ ਜ਼ੁਲਮ ਬਹੁਤ ਜ਼ਿਆਦਾ ਵਧ ਗਏ ਸਨ।ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆਉਹ ਹਿੰਦੂਆਂ ਨੂੰ ਤਲਵਾਰ ਦੇ ਜ਼ੋਰ ਨਾਲ ਧਰਮ ਪਰਿਵਰਤਨ ਕਰਨ ਲਈ ਮਜਬੂਰ ਕਰਦਾ ਸੀ।ਕਸ਼ਮੀਰ ਵਿੱਚ ਹਿੰਦੂਆਂ ਨੂੰ ਕਤਲ ਕਰ ਦਿੱਤਾ ਗਿਆ। ਪੰਡਤਾਂ ਦਾ ਇੱਕ ਵਫਦ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਅਤੇ ਆਪਣੇ ਧਰਮ ਦੀ ਰਾਖੀ ਕਰਨ ਦੀ ਬੇਨਤੀ ਕੀਤੀ ਸੀ। -PTCNews-
latest-news sgpc india-latest-news news-in-punjabi news-in-punjab
Advertisment

Stay updated with the latest news headlines.

Follow us:
Advertisment