Advertisment

ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰਨਗੇ ਨਿੱਘਾ ਸਵਾਗਤ

author-image
Shanker Badra
New Update
ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰਨਗੇ ਨਿੱਘਾ ਸਵਾਗਤ
Advertisment
ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰਨਗੇ ਨਿੱਘਾ ਸਵਾਗਤ:ਕੇਂਦਰੀ ਸ਼ਹਿਰੀ ਤੇ ਮਕਾਨ ਉਸਾਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਭਲਕੇ ਕੈਨੇਡਾ ਦੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪੰਜਾਬ ਫੇਰੀ ਮੌਕੇ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕਰਨਗੇ।ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰਨਗੇ ਨਿੱਘਾ ਸਵਾਗਤਕੈਨੇਡੀਅਨ ਪ੍ਰਧਾਨ ਮੰਤਰੀ ਜਦੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਗੇ ਤਾਂ ਉਸ ਮੌਕੇ ਵੀ ਪੁਰੀ ਤੇ ਸਿੱਧੂ ਉਨ੍ਹਾਂ ਦਾ ਸਾਥ ਦੇਣਗੇ।ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਰੀ ਤੇ ਸਿੱਧੂ ਅੰਮ੍ਰਿਤਸਰ ਹਵਾਈ ਅੱਡੇ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨਗੇ।ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਐਸ.ਐਸ. ਵਾਸਤਵਾ ਵੀ ਹਾਜ਼ਰ ਰਹਿਣਗੇ।ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰਨਗੇ ਨਿੱਘਾ ਸਵਾਗਤਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਅੰਮ੍ਰਿਤਸਰ ਹਵਾਈ ਅੱਡੇ ਅਤੇ ਸ਼ਹਿਰ ਵਿੱਚ ਸਥਿਤ ਭਾਰਤ-ਪਾਕਿਸਤਾਨ ਦੀ ਵੰਡ ਉਪਰ ਬਣੇ ਮਿਊਜ਼ੀਅਮ ਵਿਖੇ ਸਵਾਗਤ ਕਰਨਗੇ।ਬੁਲਾਰੇ ਨੇ ਅਗਾਂਹ ਦੱਸਿਆ ਕਿ ਸਿੱਧੂ ਕੈਨੇਡਾ ਦੇ ਪਧਾਨ ਮੰਤਰੀ ਨੂੰ ਪਾਰਟੀਸ਼ੀਅਨ ਮਿਊਜ਼ੀਅਮ ਵੀ ਦਿਖਾਉਣਗੇ।ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰਨਗੇ ਨਿੱਘਾ ਸਵਾਗਤਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ ਵੀ ਉਨ੍ਹਾਂ ਨਾਲ ਹੋਣਗੇ।ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਕੈਨੇਡਾ ਸਰਕਾਰ ਦੇ ਨਾਲ ਸਬੰਧਾਂ ਨੂੰ ਪੂਰਾ ਮਾਣ ਅਤੇ ਮਹੱਤਤਾ ਦਿੰਦੀ ਹੈ ਅਤੇ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਕੈਨੇਡਾ ਦੇ ਨਾਲ ਦੁਵੱਲੇ ਰਿਸ਼ਤਿਆਂ ਨੂੰ ਹੋਰ ਮੋਕਲਾ ਅਤੇ ਮਜ਼ਬੂਤ ਕੀਤਾ ਜਾਵੇ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment