Wed, Oct 14, 2026
Whatsapp

ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਕੇਸ ਵਿਚ ਪੁਲਿਸ ਨੂੰ ਮਿਲੀ ਸਫਲਤਾ

Reported by:  PTC News Desk  Edited by:  Joshi -- December 22nd 2017 06:05 PM -- Updated: December 22nd 2017 06:27 PM
ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਕੇਸ ਵਿਚ ਪੁਲਿਸ ਨੂੰ ਮਿਲੀ ਸਫਲਤਾ

ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਕੇਸ ਵਿਚ ਪੁਲਿਸ ਨੂੰ ਮਿਲੀ ਸਫਲਤਾ

ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਕੇਸ ਵਿਚ ਪੁਲਿਸ ਨੂੰ ਮਿਲੀ ਸਫਲਤਾ: ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਕੇਸ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ 'ਚ ਬਿਕਰਮਜੀਤ ਸਿੰਘ ਘੁਲਾ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਕੇਸ ਵਿਚ ਪੁਲਿਸ ਨੂੰ ਮਿਲੀ ਸਫਲਤਾਵਿਪਨ ਸ਼ਰਮਾ ਦੇ ਕਤਲ ਮੌਕੇ ਉਕਤ ਦੋਸ਼ੀ ਦੇ ਮੋਟਰਸਾਈਕਲ ਦੀ ਵਰਤੋਂ ਹੋਈ ਸੀ। ਅੰਮ੍ਰਿਤਸਰ ਪੁਲਿਸ ਨੇ ਬਿਕਰਮ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਹੈ ਕਿ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰਨ 'ਚ ਉਹਨਾਂ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ, ਜੋ ਕਿ ਮੁੰਬਈ ਦੇ ਰਸਤੇ ਦੁਬਈ ਜਾਣ ਦੀ ਫਿਰਾਕ 'ਚ ਸੀ। ਦਰਅਸਲ, ਬਿਕਰਮਜੀਤਾ ਸਿੰਘ ਇਸ ਹੱਤਿਆਕਾਂਡ ਦਾ ਸਭ ਤੋਂ ਵੱਡਾ ਮਾਸਟਰ ਮਾਈਂਡ ਸੀ, ਜਿਸਨੇ ਇਲਾਕੇ ਦੀ ਰੇਕੀ ਕੀਤੀ ਅਤੇ ਵਾਰਦਾਤ ਲਈ ਵਰਤੇ ਗeੁ ਵਾਹਨ ਸਾਰਜ ਮਿੰਟੂ ਅਤੇ ਸ਼ੁਭਮ ਨੂੰ ਦਿੱਤੇ ਸਨ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਇਸ ਮਾਮਲੇ 'ਚ ਜੋ ਇੱਕ ਵਿਸ਼ੇਸ਼ ਟੀਮ ਬਣਾਈ ਗਈ ਸੀ, ਜਿਹਨਾਂ ਵੱਲੋਂ ਜਾਂਚ 'ਚ ਵੱਡੀ ਸਫਲਤਾ ਹਾਸਲ ਹੋਈ ਹੈ। ਬਿਕਰਮਜੀਤ, ਇਸ ਹੱਤਿਆ 'ਚ ਮੋਸਟ ਵਾਂਟੇਡ ਆਰੋਪੀ ਹੈ। ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਕੇਸ ਵਿਚ ਪੁਲਿਸ ਨੂੰ ਮਿਲੀ ਸਫਲਤਾਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦਾ ਮਾਹੌਲ ਕਾਫੀ ਖਰਾਬ ਹੋ ਗਿਆ ਸੀ। ਦਿਨ ਦਿਹਾੜੇ ਹੋਏ ਕਤਲ ਦੀਆਂ ਵਾਰਦਾਤਾਂ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ 'ਚ ਪੂਰਾ ਜ਼ੋਰ ਲਗਾਇਆ ਸੀ ਪਰ ਪੰਜਾਬ ਸਰਕਾਰ ਵੱਲੋਂ ਇਹਨਾਂ ਸਾਰੇ ਮਾਮਲਿਆਂ ਨੂੰ ਜਾਂਚ ਦੇ ਲਈ ਐਨ.ਆਈ.ਏ ਨੂੰ ਸੌਂਪ ਦਿੱਤਾ ਗਿਆ ਸੀ। —PTC News
Electrical Saftey authority
Chandigarh Group of Colleges
  • Tags

Top News view more...

Latest News view more...

PTC NETWORK
PTC NETWORK