Thu, Apr 25, 2024
Whatsapp

ਪੰਜਾਬ ਸਰਕਾਰ ਨੇ ਮਿਊਕਰ ਮਾਇਕੋਸਿਸ (ਬਲੈਕ ਫੰਗਸ ) ਨੂੰ ਮਹਾਂਮਾਰੀ ਐਕਟ ਤਹਿਤ ਕੀਤਾ ਨੋਟੀਫਾਈ  

Written by  Shanker Badra -- May 21st 2021 10:29 AM
ਪੰਜਾਬ ਸਰਕਾਰ ਨੇ ਮਿਊਕਰ ਮਾਇਕੋਸਿਸ (ਬਲੈਕ ਫੰਗਸ ) ਨੂੰ ਮਹਾਂਮਾਰੀ ਐਕਟ ਤਹਿਤ ਕੀਤਾ ਨੋਟੀਫਾਈ  

ਪੰਜਾਬ ਸਰਕਾਰ ਨੇ ਮਿਊਕਰ ਮਾਇਕੋਸਿਸ (ਬਲੈਕ ਫੰਗਸ ) ਨੂੰ ਮਹਾਂਮਾਰੀ ਐਕਟ ਤਹਿਤ ਕੀਤਾ ਨੋਟੀਫਾਈ  

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰਨ ਦੇ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿੱਚ ਇਸ ਬਿਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਆਖਿਆ ਕਿ ਬਲੈਕ ਫੰਗਸ ਜਿਹੜੀ ਕਿ ਕਈ ਸੂਬਿਆਂ ਵਿੱਚ ਫੈਲ ਗਈ ਹੈ, ਦਾ ਜਲਦੀ ਪਤਾ ਲਗਾਉਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣ। ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ? [caption id="attachment_499065" align="aligncenter" width="300"]​ PUNJAB CM ASKS HEALTH DEPT TO ENSURE BLACK FUNGUS MEDICINES AVAILABLE IN ALL GOVT HOSPITALS & RURAL PHCs ਪੰਜਾਬ ਸਰਕਾਰ ਨੇ ਮਿਊਕਰ ਮਾਇਕੋਸਿਸ (ਬਲੈਕ ਫੰਗਸ ) ਨੂੰ ਮਹਾਂਮਾਰੀ ਐਕਟ ਤਹਿਤ ਕੀਤਾ ਨੋਟੀਫਾਈ[/caption] ਬਿਮਾਰੀ ਦੇ ਜਾਨਲੇਵਾ ਖਤਰੇ ਨੂੰ ਟਾਲਣ ਵਾਸਤੇ ਇਸ ਦੇ ਜਲਦੀ ਪਤਾ ਲਗਾਉਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਿਰ ਟੀਮ ਨੂੰ ਕਿਹਾ ਕਿ ਲੈਵਲ 3 ਸਿਹਤ ਕੇਂਦਰਾਂ ਵਿੱਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਬੇਲੋੜੇ ਸਟੀਓਰਾਇਡ ਦੀ ਵਰਤੋਂ ਨਾ ਹੋਵੇ ਕਿਉਂਕਿ ਬਲੈਕ ਫੰਗਸ ਬਿਮਾਰੀ ਦਾ ਮੁੱਖ ਕਾਰਨ ਇਹੋ ਸ਼ਨਾਖ਼ਤ ਹੋਇਆ ਹੈ, ਖ਼ਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਵਿੱਚ। [caption id="attachment_499063" align="aligncenter" width="246"]​ PUNJAB CM ASKS HEALTH DEPT TO ENSURE BLACK FUNGUS MEDICINES AVAILABLE IN ALL GOVT HOSPITALS & RURAL PHCs ਪੰਜਾਬ ਸਰਕਾਰ ਨੇ ਮਿਊਕਰ ਮਾਇਕੋਸਿਸ (ਬਲੈਕ ਫੰਗਸ ) ਨੂੰ ਮਹਾਂਮਾਰੀ ਐਕਟ ਤਹਿਤ ਕੀਤਾ ਨੋਟੀਫਾਈ[/caption] ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿੱਚ ਸਟੀਓਰਾਇਡ ਦੀ ਵਾਧੂ ਵਰਤੋਂ ਬਿਮਾਰੀ ਦਾ ਮੁੱਖ ਕਾਰਨ ਹੈ।ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਬਦਲਵੀਂ ਵਰਤੋਂ ਕਰਨ ਲਈ ਆਖਿਆ ਗਿਆ ਹੈ ਅਤੇ ਮਾਹਿਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਲਾਜ ਦਾ ਬਦਲਵਾਂ ਤੇ ਵੱਖਰਾ ਤਰੀਕਾ ਇਜਾਦ ਕੀਤਾ ਜਾਵੇ। ਮੁੱਖ ਮੰਤਰੀ ਨੇ ਡਾ. ਤਲਵਾੜ ਅਤੇ ਉਨ੍ਹਾਂ ਦੀ ਟੀਮ ਨੂੰ ਕਿਹਾ ਕਿ ਉਹ ਇਸ ਗੱਲ ਦਾ ਅਧਿਐਨ ਕਰਨ ਕਿ ਮਰੀਜ਼ ਕੋਵਿਡ ਦੇ ਇਲਾਜ ਤੋਂ ਬਾਅਦ ਵੀ ਹਸਪਤਾਲਾਂ ਵਿੱਚ ਵਾਪਸ ਕਿਉਂ ਆ ਰਹੇ ਹਨ। [caption id="attachment_499066" align="aligncenter" width="300"]​ PUNJAB CM ASKS HEALTH DEPT TO ENSURE BLACK FUNGUS MEDICINES AVAILABLE IN ALL GOVT HOSPITALS & RURAL PHCs ਪੰਜਾਬ ਸਰਕਾਰ ਨੇ ਮਿਊਕਰ ਮਾਇਕੋਸਿਸ (ਬਲੈਕ ਫੰਗਸ ) ਨੂੰ ਮਹਾਂਮਾਰੀ ਐਕਟ ਤਹਿਤ ਕੀਤਾ ਨੋਟੀਫਾਈ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਲੋਕ ਘਰ ਬੈਠੇ ਕਰ ਸਕਣਗੇ ਆਪਣਾ ਕੋਰੋਨਾ ਟੈਸਟ, ICMR ਨੇ ਟੈਸਟ ਕਿੱਟ ਨੂੰ ਦਿੱਤੀ ਮਨਜ਼ੂਰੀ   ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ ਸੂਬੇ ਵਿੱਚ ਬਲੈਕ ਫੰਗਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਭਾਵੇਂ ਕਿ ਇਸ ਸਮੇਂ ਦੌਰਾਨ ਕਈ ਦੂਜੇ ਸੂਬਿਆਂ ਵਿੱਚ ਕੇਸ ਸਾਹਮਣੇ ਆਏ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ ਅਤੇ ਸਥਿਤੀ ਕਿਸੇ ਸਮੇਂ ਵੀ ਬਦਲ ਸਕਦੀ ਹੈ, ਜਿਸ ਲਈ ਪਹਿਲਾ ਹੀ ਇਸ ਦੀ ਰੋਕਥਾਮ ਲਈ ਸਖ਼ਤ ਇਹਤਿਆਤੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹੋ ਕਾਰਨ ਹੈ ਕਿ ਸੂਬਾ ਸਰਕਾਰ ਨੇ ਇਸ ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਹੈ, ਭਾਵੇਂ ਕਿ ਅਜਿਹੇ ਕੋਈ ਦਿਸ਼ਾ ਨਿਰਦੇਸ਼ ਕੇਂਦਰ ਵੱਲੋਂ ਜਾਰੀ ਨਹੀਂ ਕੀਤੇ ਗਏ। -PTCNews


Top News view more...

Latest News view more...