Sun, May 19, 2024
Whatsapp

ਪਟਿਆਲਾ ’ਚ 12 ਸਾਲਾ ਲੜਕੀ ਨਾਲ ਜ਼ਬਰ ਜਨਾਹ, ਇੱਕ ਮੁਲਜ਼ਮ ਗ੍ਰਿਫਤਾਰ

ਪਟਿਆਲਾ ’ਚ ਸਨੌਰ ਹਲਕੇ ਦੇ ਇੱਕ ਪਿੰਡ ’ਚ 12 ਸਾਲਾਂ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Written by  Aarti -- January 22nd 2023 12:59 PM
ਪਟਿਆਲਾ ’ਚ 12 ਸਾਲਾ ਲੜਕੀ ਨਾਲ ਜ਼ਬਰ ਜਨਾਹ, ਇੱਕ ਮੁਲਜ਼ਮ ਗ੍ਰਿਫਤਾਰ

ਪਟਿਆਲਾ ’ਚ 12 ਸਾਲਾ ਲੜਕੀ ਨਾਲ ਜ਼ਬਰ ਜਨਾਹ, ਇੱਕ ਮੁਲਜ਼ਮ ਗ੍ਰਿਫਤਾਰ

ਪਟਿਆਲਾ: ਜ਼ਿਲ੍ਹੇ ਦੇ ਸਨੌਰ ਹਲਕੇ ਦੇ ਇੱਕ ਪਿੰਡ ’ਚ 12 ਸਾਲਾਂ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਨੂੰ ਰਾਜਿੰਦਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਬੀਤੀ ਸ਼ਾਮ ਲੜਕੀ ਨੂੰ ਘਰ ਦੇ ਬਾਹਰੋਂ 2 ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਸੀ। ਮੁਲਜ਼ਮਾਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ਨੂੰ ਛੱਡਣ ਆਏ ਸੀ ਤਾਂ ਰੌਲਾ ਪੈਣ ’ਤੇ ਮੌਜੂਦ ਲੋਕਾਂ ਨੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ। 


ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਵੱਲੋਂ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। 

-ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: ਲੜਕੀ ਵੱਲੋਂ ਅੰਮ੍ਰਿਤਸਰ ਦੇ ਟ੍ਰਿਲਿਅਮ ਮਾਲ ਦੀ ਛੱਤ 'ਤੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼, ਜਾਣੋ ਵਜ੍ਹਾ

ਖ਼ਬਰ ਦਾ ਅਪਡੇਟ ਜਾਰੀ ਹੈ... 

- PTC NEWS

Top News view more...

Latest News view more...

LIVE CHANNELS
LIVE CHANNELS