Wed, Dec 24, 2025
Whatsapp

20 Dogs Poisoned To Death: ਖੰਨਾ ’ਚ 20 ਤੋਂ ਵੱਧ ਅਵਾਰਾ ਕੁੱਤਿਆਂ ਦੀ ਮੌਤ, ਦੱਸਿਆ ਜਾ ਰਿਹਾ ਹੈ ਇਹ ਮਾਮਲਾ

ਖੰਨਾ ਦੇ ਲਲਹੇੜੀ ਰੋਡ 'ਤੇ ਸਥਿਤ ਕੇਹਰ ਸਿੰਘ ਕਾਲੋਨੀ 'ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਲੱਡੂ ਖੁਆ ਕੇ ਉਨ੍ਹਾਂ 'ਚ ਜ਼ਹਿਰ ਪਾ ਦਿੱਤਾ, ਜਿਸ 'ਚ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਗਈ।

Reported by:  PTC News Desk  Edited by:  Aarti -- May 19th 2023 02:13 PM
20 Dogs Poisoned To Death: ਖੰਨਾ ’ਚ 20 ਤੋਂ ਵੱਧ ਅਵਾਰਾ ਕੁੱਤਿਆਂ ਦੀ ਮੌਤ, ਦੱਸਿਆ ਜਾ ਰਿਹਾ ਹੈ ਇਹ ਮਾਮਲਾ

20 Dogs Poisoned To Death: ਖੰਨਾ ’ਚ 20 ਤੋਂ ਵੱਧ ਅਵਾਰਾ ਕੁੱਤਿਆਂ ਦੀ ਮੌਤ, ਦੱਸਿਆ ਜਾ ਰਿਹਾ ਹੈ ਇਹ ਮਾਮਲਾ

ਗੁਰਦੀਪ ਸਿੰਘ (ਖੰਨਾ, 19 ਮਈ): ਖੰਨਾ ਦੇ ਲਲਹੇੜੀ ਰੋਡ 'ਤੇ ਸਥਿਤ ਕੇਹਰ ਸਿੰਘ ਕਾਲੋਨੀ 'ਚ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਵਾਰਾ ਕੁੱਤਿਆਂ ਨੂੰ ਲੱਡੂਆਂ ਚ ਜਹਿਰ ਪਾ ਕੇ ਖੁਆ ਦਿੱਤਾ ਜਿਸ ਕਾਰਨ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਗਈ। ਜਿਵੇਂ ਹੀ ਕੁੱਤਿਆਂ ਦੀ ਮੌਤ ਦੀ ਖ਼ਬਰ ਫੈਲੀ ਤਾਂ ਲੋਕਾਂ 'ਚ ਹੜਕੰਪ ਮੱਚ ਗਿਆ। ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਹੁਣ ਤੱਕ ਇਲਾਕੇ ਚ 5 ਕੁੱਤਿਆਂ ਦੀ ਮਿਲ ਚੁੱਕੀਆਂ ਹਨ ਲਾਸ਼ਾਂ 


ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਕੋਲ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਕੱਲ੍ਹ ਤੱਕ ਇਲਾਕੇ ਵਿੱਚ ਕਰੀਬ 20 ਤੋਂ 25 ਕੁੱਤੇ ਆਵਾਰਾ ਘੁੰਮ ਰਹੇ ਸਨ ਪਰ ਅੱਜ ਇਹ ਸਾਰੇ ਹੀ ਅਚਾਨਕ ਲਾਪਤਾ ਹਨ। ਹੁਣ ਤੱਕ ਪੰਜ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਕਈ ਲਾਸ਼ਾਂ ਨੂੰ ਲੋਕਾਂ ਨੇ ਦੱਬ ਦਿੱਤਾ ਹੈ। 

ਲੋਕਾਂ ਨੇ ਕੀਤੀ ਪੁਲਿਸ ਕੋਲ ਸ਼ਿਕਾਇਤ 

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਕੁੱਤਿਆਂ ਨੂੰ ਖਾਣੇ ਵਿੱਚ ਜ਼ਹਿਰ ਦੇ ਕੇ ਮਾਰ ਦਿੱਤਾ ਹੈ। ਲੋਕਾਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਲਾਕੇ ਵਿੱਚ ਕਈ ਕੁੱਤੇ ਉਲਟੀਆਂ ਕਰ ਰਹੇ ਸਨ, ਜਿਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਕਿ ਕੁੱਤਿਆਂ ਨੂੰ ਜ਼ਹਿਰ ਦੇਣ ਅਤੇ ਮਾਰਨ ਦੇ ਮਾਮਲੇ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਗਰ ਕੌਂਸਲ ਦੇ ਈਓ ਹਰਪਾਲ ਸਿੰਘ ਵੀ ਟੀਮ ਸਮੇਤ ਜਾਂਚ ਵਿੱਚ ਲੱਗੇ ਹੋਏ ਹਨ।

ਮਾਮਲੇ ਸਬੰਧੀ ਕੀਤੀ ਜਾ ਰਹੀ ਹੈ ਜਾਂਚ

ਡੀਐਸਪੀ ਟਰੇਨੀ ਐਡੀਸ਼ਨਲ ਐਸਐਚਓ ਮਨਦੀਪ ਕੌਰ ਨੇ ਮੌਕੇ ’ਤੇ ਜਾ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪੰਜ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਰਨ ਵਾਲੇ ਕੁੱਤਿਆਂ ਦੀ ਗਿਣਤੀ ਦੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। 

ਖੰਗਾਲੇ ਜਾ ਰਹੇ ਸੀਸੀਟੀਵੀ

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਕੁੱਤਿਆਂ ਨੂੰ ਜ਼ਹਿਰ ਦੇ ਕੇ ਕੌਣ ਮਾਰ ਰਿਹਾ ਹੈ।

ਇਹ ਵੀ ਪੜ੍ਹੋ: Punjab Weather Update: ਮੁੜ ਬਦਲਣ ਵਾਲਾ ਹੈ ਪੰਜਾਬ ’ਚ ਮੌਸਮ ਦਾ ਮਿਜਾਜ਼, IMD ਨੇ ਕੀਤੀ ਇਹ ਭਵਿੱਖਬਾਣੀ !

- PTC NEWS

Top News view more...

Latest News view more...

PTC NETWORK
PTC NETWORK