Sat, May 18, 2024
Whatsapp

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ’ਚ SKM ਦੀਆਂ 32 ਕਿਸਾਨ ਜਥੇਬੰਦੀਆਂ ਨੇ ਭਲਕੇ ਸੱਦੀ ਮੀਟਿੰਗ

Written by  Aarti -- December 19th 2022 04:56 PM -- Updated: December 19th 2022 06:01 PM
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ’ਚ SKM ਦੀਆਂ 32 ਕਿਸਾਨ ਜਥੇਬੰਦੀਆਂ ਨੇ ਭਲਕੇ ਸੱਦੀ ਮੀਟਿੰਗ

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ’ਚ SKM ਦੀਆਂ 32 ਕਿਸਾਨ ਜਥੇਬੰਦੀਆਂ ਨੇ ਭਲਕੇ ਸੱਦੀ ਮੀਟਿੰਗ

ਫਿਰੋਜ਼ਪੁਰ: ਇੱਕ ਪਾਸੇ ਜਿੱਥੇ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦੀ 32 ਕਿਸਾਨ ਜਥੇਬੰਦੀਆਂ ਨੇ ਭਲਕੇ ਮੀਟਿੰਗ ਦੱਸੀ ਗਈ ਹੈ। ਭਲਕੇ ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਉੱਤੇ ਕਈ ਵੱਡਾ ਇਲਜ਼ਾਮ ਲਗਾਏ। 

ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ। ਸਰਕਾਰ ਜਿੰਨ੍ਹੀ ਮਰਜ਼ੀ ਚਾਲਾਂ ਚੱਲ ਲਵੇ ਉਹ ਧਰਨੇ ਤੋਂ ਜਿੱਤ ਕੇ ਹੀ ਵਾਪਸ ਮੁੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸ਼ਰਾਬ ਫੈਕਟਰੀ ਨੂੰ ਬੰਦ ਕਰਵਾ ਕੇ ਵਾਪਸ ਮੁੜਨਗੇ। ਉਨ੍ਹਾਂ ਨੂੰ ਮੋਰਚੇ ਤੋਂ ਚੁੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਇਸ ਦੌਰਾਨ ਕਿਸਾਨ ਆਗੂਆਂ ਨੇ ਸਾਫ ਤੌਰ ’ਤੇ ਕਿਸਾਨਾਂ ਨੇ ਕਿਹਾ ਕਿ ਉਹ ਸ਼ਰਾਬ ਫੈਕਟਰੀ ਨੂੰ ਬੰਦ ਕਰਵਾ ਕੇ ਹੀ ਰਹਿਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਵੀ ਫੈਸਲਾ ਲਏ ਜਾਣਗੇ ਉਸ ਮੁਤਾਬਿਕ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਜ਼ੀਰਾ ਸ਼ਰਾਬ ਫੈਕਟਰੀ ਮਾਮਲਾ ; ਪ੍ਰਦਰਸ਼ਨਕਾਰੀ ਤੇ ਪੁਲਿਸ ਆਹਮੋ-ਸਾਹਮਣੇ, ਬੈਕੀਕੇਡਸ ਤੋੜ ਪੁੱਜੇ ਕਿਸਾਨ

- PTC NEWS

Top News view more...

Latest News view more...

LIVE CHANNELS
LIVE CHANNELS