ਤਰਨਤਾਰਨ RPG ਹਮਲਾ ਮਾਮਲਾ: ਅਦਾਲਤ ਨੇ ਮਾਮਲੇ ਦੇ 5 ਮੁਲਜ਼ਮਾਂ ਨੂੰ ਭੇਜਿਆ ਜੇਲ੍ਹ
ਪਵਨ (ਤਰਨਤਾਰਨ, 25 ਦਸੰਬਰ): ਜ਼ਿਲ੍ਹੇ ਦੇ ਥਾਣਾ ਸਰਹਾਲੀ ਵਿਖੇ ਆਰਪੀਜੀ ਹਮਲੇ ਦੇ ਮੁਲਜ਼ਮਾਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਪੰਜ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਮਾਮਲੇ ਦੇ ਮੁਲਜ਼ਮ ਨੌਸ਼ਿਹਰਾ ਪੰਨੂਆਂ ਨਿਵਾਸੀ ਗੋਪੀ ਨੰਬਰਦਾਰ ਅਤੇ ਜੋਬਨਪ੍ਰੀਤ ਸਿੰਘ ਜੋਬਨ,ਚੌਹਲਾ ਸਾਹਿਬ ਨਿਵਾਸੀ ਗੁਰਲਾਲ ਸਿੰਘ ਤੇ ਪਿੰਡ ਠੱਠੀਆਂ ਮਹੰਤਾਂ ਨਿਵਾਸੀ ਸੁਰਲਾਲਪਾਲ ਸਿੰਘ ਲਾਲੀ ਅਤੇ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ’ਤੇ ਲਿਆਦੇ ਪਿੰਡ ਨੌਸ਼ਹਿਰਾ ਪਨੂੰਆਂ ਨਿਵਾਸੀ ਅਜਮੀਤ ਸਿੰਘ ਮੀਤਾ ਸ਼ਾਮਲ ਨੂੰ ਅਦਾਲਤ ਚ ਪੇਸ਼ ਕੀਤਾ ਗਿਆ ਸੀ।
ਮਿਲੀ ਜਾਣਕਾਰੀ ਮੁਤਾਬਿਕ ਥਾਣਾ ਸਰਹਾਲੀ ਪੁਲਿਸ ਵੱਲੋਂ ਉਕਤ ਮੁਲਜ਼ਮਾਂ ਦਾ ਸਿਵਲ ਹਸਪਤਾਲ ਤਰਨਤਾਰਨ ਤੋਂ ਮੈਡੀਕਲ ਕਰਵਾ ਕੇ ਉਕਤ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਉਕਤ ਮੁਲਜ਼ਮਾਂ ਨੂੰ ਜ਼ੁਡੀਸ਼ੀਅਲ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ: ਐਡਵੋਕੇਟ ਧਾਮੀ
- PTC NEWS