Sun, Dec 14, 2025
Whatsapp

AAP MLA Marriage: ਵਿਆਹ ਦੇ ਬੰਧਨ ’ਚ ਬੱਝੇ ਆਮ ਆਦਮੀ ਪਾਰਟੀ ਦੇ MLA ਅੰਮ੍ਰਿਤਪਾਲ ਸਿੰਘ ਸੁਖਾਨੰਦ

ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

Reported by:  PTC News Desk  Edited by:  Aarti -- April 03rd 2023 11:29 AM
AAP MLA Marriage: ਵਿਆਹ ਦੇ ਬੰਧਨ ’ਚ ਬੱਝੇ ਆਮ ਆਦਮੀ ਪਾਰਟੀ ਦੇ MLA ਅੰਮ੍ਰਿਤਪਾਲ ਸਿੰਘ ਸੁਖਾਨੰਦ

AAP MLA Marriage: ਵਿਆਹ ਦੇ ਬੰਧਨ ’ਚ ਬੱਝੇ ਆਮ ਆਦਮੀ ਪਾਰਟੀ ਦੇ MLA ਅੰਮ੍ਰਿਤਪਾਲ ਸਿੰਘ ਸੁਖਾਨੰਦ

AAP MLA Marriage: ਪੰਜਾਬ ’ਚ  ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਇਸੇ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

ਦੱਸ ਦਈਏ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟਰ ਸਾਂਝੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਨਾਲ ਹੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਜਿਸ ’ਚ ਉਨ੍ਹਾਂ ਦੱਸਿਆ ਕਿ ਸ਼ਿਮਲਾ-ਕੁਫਰੀ ’ਚ ਵਿਆਹ ਸਮਾਗਮ ਕਰਵਾਇਆ ਗਿਆ ਹੈ। 


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਵਿਆਹ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਸ੍ਰੀ ਮੁਕਤਸਰ ਸਾਹਿਬ ਦੀ ਪੋਤੀ ਰਾਜਵੀਰ ਕੌਰ ਦੇ ਨਾਲ ਹੋਇਆ। 

ਉਨ੍ਹਾਂ ਦੇ ਵਿਆਹ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਮਾਤਾ ਹਰਪਾਲ ਕੌਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਆਹ ਸਮਾਗਮ ਚ ਪਹੁੰਚੇ ਅਤੇ ਉਨ੍ਹਾਂ ਨੇ ਨਵਵਿਆਹੇ ਜੋੜੇ ਨੂੰ ਆਸ਼ੀਰਵਾਦ ਵੀ ਦਿੱਤਾ। 

ਇਹ ਵੀ ਪੜ੍ਹੋ: ਗੋਗੀ-ਦੀਪਕ ਬਾਕਸਰ ਗੈਂਗ ਦਾ ਵਾਂਟਡ ਸ਼ਾਰਪ ਸ਼ੂਟਰ ਅੰਕਿਤ ਪਿਸਤੌਲੀ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

- PTC NEWS

Top News view more...

Latest News view more...

PTC NETWORK
PTC NETWORK