Raghav Chadha Clarification: ਰਾਘਵ ਚੱਢਾ ਨੇ ਸ਼ਰਾਬ ਘੁਟਾਲੇ ਮਾਮਲੇ ’ਚ ਨਾਂ ਆਉਣ ਦੀ ਗੱਲ ਨੂੰ ਨਕਾਰਿਆ, ਕਿਹਾ 'ਮੇਰਾ ਨਾਂਅ...'
Raghav Chadha Clarification: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਵੀ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਆਇਆ ਹੈ। ਹਾਲਾਂਕਿ ਉਸ ਨੂੰ ਦੋਸ਼ੀ ਨਹੀਂ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ 'ਆਪ' ਸੰਸਦ ਸੰਜੇ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਸੀ। ਚਾਰਜਸ਼ੀਟ 'ਚ ਉਸ 'ਤੇ 82 ਲੱਖ ਰੁਪਏ ਚੰਦਾ ਲੈਣ ਦਾ ਜ਼ਿਕਰ ਸੀ। ਉੱਥੇ ਹੀ ਦੂਜੇ ਪਾਸੇ ਰਾਘਵ ਚੱਢਾ ਵੱਲੋਂ ਇਸ ਸਬੰਧੀ ਸਪਸ਼ਟੀਕਰਨ ਵੀ ਸਾਹਮਣੇ ਆਇਆ ਹੈ। ਜਿਸ ’ਤੇ ਉਨ੍ਹਾਂ ਨੇ ਇਸ ਗੱਲ ਨੂੰ ਪੂਰੀ ਤਰ੍ਹਾਂ ਨਕਾਰਿਆ ਗਿਆ ਹੈ।
#WATCH | The news is false and fabricated. I am neither named as accused nor as suspect, or witness in any ED complaint. It's propaganda to harm my reputation and credibility: AAP MP Raghav Chadha https://t.co/nLYuwQDNiu pic.twitter.com/A5ROd8alry
— ANI (@ANI) May 2, 2023
ਰਾਘਵ ਚੱਢਾ ਨੇ ਦਿੱਤਾ ਸਪਸ਼ਟੀਕਰਨ
ਰਾਘਵ ਚੱਢਾ ਨੇ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਈਡੀ ਦੀ ਚਾਰਜਸ਼ੀਟ 'ਚ ਮੇਰੇ ਨਾਂ ਦੀਆਂ ਖਬਰਾਂ ਅਤੇ ਰਿਪੋਰਟਾਂ ਅਸਲ 'ਚ ਗਲਤ ਹਨ। ਇਹ ਮੇਰੀ ਸਾਖ ਅਤੇ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ।ਮੈਨੂੰ ਈਡੀ ਦੀ ਕਿਸੇ ਸ਼ਿਕਾਇਤ ਵਿੱਚ ਮੁਲਜ਼ਮ ਨਹੀਂ ਬਣਾਇਆ ਗਿਆ ਹੈ। ਮੀਟਿੰਗ ਵਿੱਚ ਹਾਜ਼ਰ ਹੋਣ ਲਈ ਮੇਰਾ ਨਾਂ ਲਿਆ ਜਾ ਰਿਹਾ ਹੈ। ਮੈਂ ਅਜਿਹੀ ਕਿਸੇ ਮੀਟਿੰਗ ਵਿੱਚ ਹਾਜ਼ਰ ਨਹੀਂ ਸੀ।
ਦਿੱਲੀ ਸੀਐੱਮ ਕੇਜਰੀਵਾਲ ਨਾਲ ਵੀ ਕੀਤੀ ਜਾ ਚੁੱਕੀ ਹੈ ਪੁੱਛਗਿੱਛ
ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸ਼ਰਾਬ ਨੀਤੀ ਮਾਮਲੇ 'ਚ ਸੀਬੀਆਈ ਨੇ 16 ਅਪ੍ਰੈਲ ਨੂੰ ਉਨ੍ਹਾਂ ਦੇ ਦਫ਼ਤਰ 'ਚ ਕਰੀਬ 9.30 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੇ ਸੀਬੀਆਈ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ। ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਇਹ ਸਾਰਾ ਕਥਿਤ ਸ਼ਰਾਬ ਘੁਟਾਲਾ ਝੂਠ, ਫਰਜ਼ੀ ਅਤੇ ਗੰਦੀ ਰਾਜਨੀਤੀ ਤੋਂ ਪ੍ਰੇਰਿਤ ਹੈ। ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਉਹ ਮਰ ਜਾਣਗੇ ਪਰ ਆਪਣੀ ਇਮਾਨਦਾਰੀ ਨਾਲ ਕਦੇ ਸਮਝੌਤਾ ਨਹੀਂ ਕਰਨਗੇ। ਉਹ 'ਆਪ' ਨੂੰ ਤਬਾਹ ਕਰਨਾ ਚਾਹੁੰਦੇ ਹਨ ਪਰ ਦੇਸ਼ ਦੇ ਲੋਕ ਸਾਡੇ ਨਾਲ ਹਨ। ਉਸ ਨੇ ਕਰੀਬ 56 ਸਵਾਲ ਪੁੱਛੇ।
ਤਿਹਾੜ ਜੇਲ੍ਹ ’ਚ ਮਨੀਸ਼ ਸਿਸੋਦੀਆ
ਕਾਬਿਲੇਗੌਰ ਹੈ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਉਸ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। 7 ਦਿਨਾਂ ਦੇ ਸੀਬੀਆਈ ਰਿਮਾਂਡ ਤੋਂ ਬਾਅਦ, ਅਦਾਲਤ ਨੇ 6 ਮਾਰਚ ਨੂੰ ਸਿਸੋਦੀਆ ਨੂੰ 20 ਮਾਰਚ (14 ਦਿਨ) ਤੱਕ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।
ਕੀ ਹੈ ਦਿੱਲੀ ਸ਼ਰਾਬ ਘੁਟਾਲਾ ਮਾਮਲਾ
ਕਾਬਿਲੇਗੌਰ ਹੈ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ 17 ਨਵੰਬਰ 2021 ਨੂੰ ਦਿੱਲੀ ਵਿੱਚ ਨਵੀਂ ਸ਼ਰਾਬ ਨੀਤੀ ਲਾਗੂ ਕੀਤੀ ਸੀ। ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਦਿੱਲੀ ਸਰਕਾਰ ਨੇ ਮਾਲੀਏ ਵਿੱਚ ਵਾਧੇ ਦੇ ਨਾਲ-ਨਾਲ ਮਾਫੀਆ ਰਾਜ ਨੂੰ ਖਤਮ ਕਰਨ ਦਾ ਦਾਅਵਾ ਕੀਤਾ ਸੀ ਪਰ ਹੋਇਆ ਇਸ ਦੇ ਉਲਟ। ਦਿੱਲੀ ਸਰਕਾਰ ਨੂੰ ਮਾਲੀਏ ਦਾ ਨੁਕਸਾਨ ਹੋਇਆ। ਜੁਲਾਈ 2022 ਵਿੱਚ, ਦਿੱਲੀ ਦੇ ਤਤਕਾਲੀ ਮੁੱਖ ਸਕੱਤਰ ਨੇ ਐਲਜੀ ਵੀਕੀ ਸਕਸੈਨਾ ਨੂੰ ਇੱਕ ਰਿਪੋਰਟ ਸੌਂਪੀ, ਜਿਸ ਵਿੱਚ ਮਨੀਸ਼ ਸਿਸੋਦੀਆ 'ਤੇ ਸ਼ਰਾਬ ਵਪਾਰੀਆਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ: Whatsapp Ban Account: WhatsApp ਨੇ ਭਾਰਤ ’ਚ ਬੈਨ ਕੀਤੇ 47 ਲੱਖ ਅਕਾਊਂਟ, ਭੁੱਲ ਕੇ ਵੀ ਨਾ ਕਰਨਾ ਤੁਸੀਂ ਵੀ ਇਹ ਗਲਤੀਆਂ
- PTC NEWS