Wed, Nov 4, 2026
Whatsapp

ਅੰਮ੍ਰਿਤਸਰ 'ਚ ਪੁਲਿਸ ਐਨਕਾਊਂਟਰ ਤੋਂ ਬਾਅਦ ਭਗੌੜਾ ਬਦਮਾਸ਼ ਗ੍ਰਿਫ਼ਤਾਰ: ਗੋਲੀ ਲੱਗਣ ਨਾਲ ਜ਼ਖ਼ਮੀ

ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਅਤੇ ਇੱਕ ਹਥਿਆਰਬੰਦ ਅਪਰਾਧੀ ਵਿਚਕਾਰ ਮੁਕਾਬਲਾ ਹੋਇਆ। ਇਸ ਘਟਨਾ ਦੌਰਾਨ, ਪੁਲਿਸ ਨੇ ਫਰਾਰ ਮੁਲਜ਼ਮ ਆਕਾਸ਼ਦੀਪ ਉਰਫ਼ ਆਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ।

Reported by:  PTC News Desk  Edited by:  Amritpal Singh -- November 04th 2026 09:24 PM
ਅੰਮ੍ਰਿਤਸਰ 'ਚ ਪੁਲਿਸ ਐਨਕਾਊਂਟਰ ਤੋਂ ਬਾਅਦ ਭਗੌੜਾ ਬਦਮਾਸ਼ ਗ੍ਰਿਫ਼ਤਾਰ: ਗੋਲੀ ਲੱਗਣ ਨਾਲ ਜ਼ਖ਼ਮੀ

ਅੰਮ੍ਰਿਤਸਰ 'ਚ ਪੁਲਿਸ ਐਨਕਾਊਂਟਰ ਤੋਂ ਬਾਅਦ ਭਗੌੜਾ ਬਦਮਾਸ਼ ਗ੍ਰਿਫ਼ਤਾਰ: ਗੋਲੀ ਲੱਗਣ ਨਾਲ ਜ਼ਖ਼ਮੀ

ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਅਤੇ ਇੱਕ ਹਥਿਆਰਬੰਦ ਅਪਰਾਧੀ ਵਿਚਕਾਰ ਮੁਕਾਬਲਾ ਹੋਇਆ। ਇਸ ਘਟਨਾ ਦੌਰਾਨ, ਪੁਲਿਸ ਨੇ ਫਰਾਰ ਮੁਲਜ਼ਮ ਆਕਾਸ਼ਦੀਪ ਉਰਫ਼ ਆਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਗੋਲੀਬਾਰੀ ਦੌਰਾਨ ਉਸਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।


ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮ ਆਕਾਸ਼ਦੀਪ ਬਟਾਲਾ ਪੁਲਿਸ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕਰਦੀਆਂ ਦਾ ਰਹਿਣ ਵਾਲਾ ਹੈ। ਉਸ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਸੱਤ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ ਅਤੇ ਅਦਾਲਤ ਨੇ ਪਹਿਲਾਂ ਹੀ ਉਸਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ। ਹਾਲ ਹੀ ਵਿੱਚ, ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਟਾਲਾ ਵਿੱਚ ਇੱਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਹਥਿਆਰ ਦੇ ਜ਼ੋਰ 'ਤੇ 2.5 ਲੱਖ ਰੁਪਏ ਦੀ ਲੁੱਟ ਕੀਤੀ ਸੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK