Amritpal Singh: ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਤੇ ਚਾਚਾ ਹਰਜੀਤ ਨੇ ਮਹਿਤਪੁਰ 'ਚ ਪੁਲਿਸ ਅੱਗੇ ਕੀਤਾ ਆਤਮ ਸਮਰਪਣ
Amritpal Singh:ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਅਜੇ ਕਾਇਮ ਹੈ ਪਰ ਇਸੇ ਵਿਚਾਲੇ ਕਈ ਖ਼ਬਰਾਂ ਅਤੇ ਅਫ਼ਵਾਹਾਂ ਫੈਲ ਰਹੀਆਂ ਹਨ ਕਿ, ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਥੇ ਹੀ ਪੰਜਾਬ ਪੁਲਿਸ ਵੱਲੋਂ ਭਗੌੜਾ ਐਲਾਨੇ ਗਏ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਸੂਬੇ ਭਰ ਵਿੱਚ ਅੱਜ ਤੀਜੇ ਦਿਨ ਵੀ ਤਲਾਸ਼ੀ ਮੁਹਿੰਮ ਜਾਰੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਐਤਵਾਰ ਦੇਰ ਸ਼ਾਮ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਹਰਪ੍ਰੀਤ ਅਤੇ ਚਾਚਾ ਹਰਜੀਤ ਨੇ ਮਹਿਤਪੁਰ 'ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਪੁਲਿਸ ਵੱਲੋਂ ਇਸ ਬਾਰੇ ਵੱਡੇ ਖੁਲਾਸੇ ਕੀਤੇ ਜਾਣ ਦਾ ਇੰਤਜ਼ਾਰ ਹੈ।
ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਬਾਬਾ ਬਕਾਲਾ ਕੋਰਟ 'ਚ ਕੀਤਾ ਪੇਸ਼
- PTC NEWS