Mon, May 20, 2024
Whatsapp

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ।

Written by  Aarti -- January 16th 2023 10:58 AM
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਅੰਮ੍ਰਿਤਸਰ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਐਤਵਾਰ ਦੀ ਦੇਰ ਰਾਤ ਉਨ੍ਹਾਂ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ। ਮੀਡੀਆ ਤੋਂ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਦੇ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। 


ਕਾਬਿਲੇਗੌਰ ਹੈ ਕਿ ਕੁਝ ਸਮਾਂ ਪਹਿਲਾਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੰਸਟਾਗ੍ਰਾਮ ਅਕਾਊਂਟ ਬੈਨ ਕੀਤਾ ਗਿਆ ਸੀ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ 'ਵਾਰਿਸ ਪੰਜਾਬ ਦੇ' ਮੁਖੀ ਬਣਨ ਤੋਂ ਬਾਅਦ ਉਹ  ਕਾਫ਼ੀ ਚਰਚਾ ‘ਚ ਚੱਲ ਰਹੇ ਹਨ।

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: ਪੰਜਾਬ ’ਚ ਭਾਰਤ ਜੋੜੋ ਯਾਤਰਾ ਦਾ ਪੰਜਵਾਂ ਦਿਨ, ਦੁਪਹਿਰ 12 ਵਜੇ ਤੱਕ ਆਦਮਪੁਰ ਪਹੁੰਚੇਗੀ ਯਾਤਰਾ

- PTC NEWS

Top News view more...

Latest News view more...

LIVE CHANNELS
LIVE CHANNELS