Sun, May 25, 2025
Whatsapp

ਅਰਵਿੰਦ ਕੇਜਰੀਵਾਲ ਫਿਲਹਾਲ ਜੇਲ੍ਹ 'ਚ ਰਹਿਣਗੇ, ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Arvind Kejriwal Bail: ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਲਹਾਲ ਜੇਲ 'ਚ ਹੀ ਰਹਿਣਗੇ।

Reported by:  PTC News Desk  Edited by:  Amritpal Singh -- June 21st 2024 05:03 PM -- Updated: June 21st 2024 06:29 PM
ਅਰਵਿੰਦ ਕੇਜਰੀਵਾਲ ਫਿਲਹਾਲ ਜੇਲ੍ਹ 'ਚ ਰਹਿਣਗੇ, ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਅਰਵਿੰਦ ਕੇਜਰੀਵਾਲ ਫਿਲਹਾਲ ਜੇਲ੍ਹ 'ਚ ਰਹਿਣਗੇ, ਦਿੱਲੀ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Arvind Kejriwal Bail: ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਵੀਰਵਾਰ (20 ਜੂਨ) ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀ ਉਹ ਅਗਲੇ ਕੁਝ ਦਿਨਾਂ ਤੱਕ ਤਿਹਾੜ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।


ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਨੂੰ ਈਡੀ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਤੇ ਸੁਣਵਾਈ ਲਗਾਤਾਰ ਜਾਰੀ ਹੈ। ਅਦਾਲਤ ਨੇ ਸੋਮਵਾਰ ਤੱਕ ਲਿਖਤੀ ਦਲੀਲਾਂ ਪੇਸ਼ ਕਰਨ ਲਈ ਕਿਹਾ ਹੈ, ਜਿਸ ਦਾ ਮਤਲਬ ਹੈ ਕਿ ਆਦੇਸ਼ ਮੰਗਲਵਾਰ ਜਾਂ ਬੁੱਧਵਾਰ ਤੱਕ ਹੀ ਆ ਜਾਵੇਗਾ। ਭਾਵ ਕੇਜਰੀਵਾਲ ਨੂੰ ਉਦੋਂ ਤੱਕ ਸਲਾਖਾਂ ਪਿੱਛੇ ਰਹਿਣਾ ਪਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਵਕੀਲ ਐਸਪੀ ਰਾਜੂ ਨੇ ਕਿਹਾ ਕਿ ਅਦਾਲਤ ਨੇ ਸਾਡੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ, ਉਦੋਂ ਤੱਕ ਕੇਜਰੀਵਾਲ ਦੀ ਰਿਹਾਈ 'ਤੇ ਰੋਕ ਜਾਰੀ ਰਹੇਗੀ।

ਕੀ ਕਿਹਾ ਈਡੀ ਦੇ ਵਕੀਲ ਨੇ?

ਦਿੱਲੀ ਹਾਈਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ 'ਤੇ ਰੋਕ ਲਗਾਉਣ 'ਤੇ ਏ.ਐੱਸ.ਜੀ. ਐੱਸ.ਵੀ. ਰਾਜੂ ਨੇ ਕਿਹਾ, "ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਅੰਤਮ ਹੁਕਮ 2-4 ਦਿਨਾਂ 'ਚ ਆ ਜਾਵੇਗਾ ਅਤੇ ਜ਼ਮਾਨਤ ਪਟੀਸ਼ਨ ਰੱਦ ਕਰਨ 'ਤੇ ਸੁਣਵਾਈ ਬਾਅਦ ਚ ਹੋਵੇਗੀ'' ਅਤੇ ਇਸ ਸਬੰਧੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।"

ਰਾਊਜ਼ ਐਵੇਨਿਊ ਕੋਰਟ ਦੇ ਹੁਕਮਾਂ ਖਿਲਾਫ ਈਡੀ ਹਾਈਕੋਰਟ ਪਹੁੰਚੀ

ਈਡੀ ਨੇ ਜਸਟਿਸ ਸੁਧੀਰ ਕੁਮਾਰ ਜੈਨ ਅਤੇ ਜਸਟਿਸ ਰਵਿੰਦਰ ਡੂਡੇਜਾ ਦੀ ਬੈਂਚ ਅੱਗੇ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜਦੋਂ ਤੱਕ ਉਹ ਪਟੀਸ਼ਨ 'ਤੇ ਸੁਣਵਾਈ ਨਹੀਂ ਕਰਦੀ, ਉਦੋਂ ਤੱਕ ਹੇਠਲੀ ਅਦਾਲਤ ਦੇ ਹੁਕਮਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਹੇਠਲੀ ਅਦਾਲਤ ਨੇ ਇਕ ਲੱਖ ਦੇ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਸੀ।

ਕੱਲ੍ਹ ਵੀਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ, ਪਰ ਨਾਲ ਹੀ ਉਨ੍ਹਾਂ ਨੂੰ ਰਾਹਤ ਦੇਣ ਤੋਂ ਪਹਿਲਾਂ ਕੁਝ ਸ਼ਰਤਾਂ ਵੀ ਲਗਾਈਆਂ, ਜਿਨ੍ਹਾਂ ਵਿੱਚ ਇਹ ਵੀ ਸ਼ਾਮਲ ਹੈ ਕਿ ਉਹ ਜਾਂਚ ਵਿੱਚ ਰੁਕਾਵਟ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ। ਅਦਾਲਤ ਨੇ ਉਨ੍ਹਾਂ ਦੀ ਦਲੀਲ ਨੂੰ ਸਵੀਕਾਰ ਕਰ ਲਿਆ ਸੀ ਕਿ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਾਂਚ ਏਜੰਸੀ ਨੇ ਪੁਖਤਾ ਸਬੂਤ ਪੇਸ਼ ਨਹੀਂ ਕੀਤੇ ਸਨ।

- PTC NEWS

Top News view more...

Latest News view more...

PTC NETWORK