Mon, Jun 15, 2026
Whatsapp

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ

Abhijit Dipke assaulted in Jaipur: ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

Reported by:  PTC News Desk  Edited by:  Amritpal Singh -- June 15th 2026 09:15 PM
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ

Abhijit Dipke assaulted in Jaipur: ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਨੌਜਵਾਨਾਂ ਨੇ ਅਚਾਨਕ ਕੌਕਰੇਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਥੱਪੜ ਮਾਰ ਦਿੱਤੇ। ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਪਾਰਟੀ ਦੇ ਸਮਥਰਕਾਂ ਨੇ ਹਮਲਾ ਕਰਨ ਵਾਲਿਆਂ ਦੀ ਭੁਗਤ ਸੁਆਰੀ।

ਇਹ ਪੂਰਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਜੈਪੁਰ ਵਿੱਚ ਸਿੱਖਿਆ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਸੰਗਠਨਾਂ ਦੇ ਨਾਲ-ਨਾਲ ਕੌਕਰੇਚ ਜਨਤਾ ਪਾਰਟੀ ਦੇ ਆਗੂ ਅਤੇ ਵਰਕਰ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਸੀ। ਇਸੇ ਦੌਰਾਨ ਕੁਝ ਅਣਪਛਾਤੇ ਨੌਜਵਾਨ ਭੀੜ ਵਿੱਚ ਆ ਗਏ ਅਤੇ ਉਨ੍ਹਾਂ ਨੇ ਸਿੱਧਾ ਪਾਰਟੀ ਦੇ ਸੰਸਥਾਪਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਦੇ ਮੂੰਹ ’ਤੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ।


ਆਪਣੇ ਨੇਤਾ 'ਤੇ ਹੋਏ ਇਸ ਅਚਨਚੇਤ ਹਮਲੇ ਨੂੰ ਦੇਖ ਕੇ ਉੱਥੇ ਮੌਜੂਦ ਕੌਕਰੇਚ ਜਨਤਾ ਪਾਰਟੀ ਦੇ ਸਮਰਥਕ ਅਤੇ ਹੋਰ ਵਰਕਰ ਭੜਕ ਗਏ। ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਉਨ੍ਹਾਂ ਹਮਲਾਵਰ ਨੌਜਵਾਨਾਂ ਨੂੰ ਮੌਕੇ 'ਤੇ ਹੀ ਘੇਰ ਲਿਆ। ਗੁੱਸੇ ਵਿੱਚ ਆਏ ਸਮਰਥਕਾਂ ਨੇ ਉਨ੍ਹਾਂ ਨੌਜਵਾਨਾਂ ਦੀ ਖਾਸੀ ਭੁਗਤ ਸੁਆਰੀ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਹੰਗਾਮੇ ਅਤੇ ਕੁੱਟਮਾਰ ਕਾਰਨ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਕਾਫੀ ਦੇਰ ਤੱਕ ਅਫਰਾ-ਤਫਰੀ ਦਾ ਮਾਹੌਲ ਬਣਿਆ ਰਿਹਾ ਅਤੇ ਪੁਲਿਸ ਨੂੰ ਸਥਿਤੀ 'ਤੇ ਕਾਬੂ ਪਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹੰਗਾਮੇ ਦੀਆਂ ਵੀਡੀਓਜ਼

ਇਸ ਪੂਰੀ ਘਟਨਾ ਦੀਆਂ ਵੀਡੀਓਜ਼ ਹੁਣ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਹਮਲਾ ਹੋਇਆ, ਉੱਥੇ ਮੌਜੂਦ ਸਮਰਥਕਾਂ ਅਤੇ ਹੋਰ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਵੀਡੀਓ ਵਿੱਚ ਲੋਕਾਂ ਦਾ ਗੁੱਸਾ ਅਤੇ ਉਸ ਤੋਂ ਬਾਅਦ ਹੋਈ ਹੱਥੋਪਾਈ ਨਜ਼ਰ ਆ ਰਹੀ ਹੈ, ਜਿਸ ਨੇ ਸੋਸ਼ਲ ਮੀਡੀਆ ’ਤੇ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ।

ਇਹ ਹੰਗਾਮਾ ਉਸ ਸਮੇਂ ਸ਼ੁਰੂ ਹੋਇਆ ਜਦੋਂ ਦੀਪਕੇ ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਲੋਕਾਂ ਨੂੰ ਸੰਬੋਧਨ ਕਰਨ ਅਤੇ ਭਾਸ਼ਣ ਦੇਣ ਲਈ ਅੱਗੇ ਵਧ ਰਹੇ ਸਨ। ਉੱਥੇ ਮੌਜੂਦ ਸਾਰੇ ਲੋਕਾਂ ਦੀਆਂ ਨਜ਼ਰਾਂ ਇਸ ਅਚਾਨਕ ਹੋਈ ਲੜਾਈ-ਝਗੜੇ ’ਤੇ ਟਿਕ ਗਈਆਂ। ਇਸ ਹੰਗਾਮੇ ਕਾਰਨ ਇੱਕ ਵਾਰ ਤਾਂ ਮੁੱਖ ਵਿਰੋਧ ਪ੍ਰਦਰਸ਼ਨ ਦਾ ਮੁੱਦਾ ਬਿਲਕੁਲ ਪਿੱਛੇ ਰਹਿ ਗਿਆ ਅਤੇ ਸਾਰਾ ਮਾਹੌਲ ਇਸ ਆਪਸੀ ਟਕਰਾਅ ’ਤੇ ਕੇਂਦਰਿਤ ਰਿਹਾ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK