Sun, May 19, 2024
Whatsapp

Attack on Bus Conductor: ਟਿਕਟ ਮੰਗਣ 'ਤੇ ਬੱਸ ਕੰਡਕਟਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਸੂਬੇ ਭਰ ’ਚ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਹੈ। ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਕਿ ਜਿੱਥੇ ਬੱਸ ਕੰਡਕਟਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ।

Written by  Aarti -- March 16th 2023 01:14 PM
Attack on Bus Conductor: ਟਿਕਟ ਮੰਗਣ 'ਤੇ ਬੱਸ ਕੰਡਕਟਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Attack on Bus Conductor: ਟਿਕਟ ਮੰਗਣ 'ਤੇ ਬੱਸ ਕੰਡਕਟਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਬਠਿੰਡਾ: ਸੂਬੇ ਭਰ ’ਚ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਹੈ। ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਕਿ ਜਿੱਥੇ ਬੱਸ ਕੰਡਕਟਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। ਜਿਸ ਕਾਰਨ ਉਹ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ’ਚ ਬੱਸ ਕੰਡਕਟਰ ਵੱਲੋਂ ਟਿਕਟ ਮੰਗਣ ’ਤੇ ਉਸ ’ਤੇ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦਰਅਸਲ ਗੁਰਭੇਜ ਸਿੰਘ ਸ਼ਾਮ ਨੂੰ ਬਠਿੰਡਾ ਤੋਂ ਫਰੀਦਕੋਟ ਬੱਸ ’ਤੇ ਜਾ ਰਿਹਾ ਸੀ, ਇਸ ਦੌਰਾਨ ਉਸ ਨੇ ਇੱਕ ਲੜਕੇ ਤੋਂ ਟਿਕਟ ਮੰਗੀ। ਇਸ ਤੋਂ ਬਾਅਦ ਗੁੱਸੇ ’ਚ ਆਏ ਲੜਕੇ ਨੇ ਟਿਕਟ ਤਾਂ ਲੈ ਲਈ ਪਰ ਆਪਣੇ ਸਾਥੀਆਂ ਨੂੰ ਰਸਤੇ ’ਚ ਬੁਲਾ ਲਿਆ। ਜਿਨ੍ਹਾਂ ਨੇ ਬੱਸ ਨੂੰ ਰੋਕ ਕੇ ਤੇਜਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਇੱਕ ਨੌਜਵਾਨ ਕੋਲ ਰਿਵਾਲਵਰ ਵੀ ਸੀ। 


ਫਿਲਹਾਲ ਜ਼ਖਮੀ ਹਾਲਤ ’ਚ ਬੱਸ ਕੰਡਕਟਰ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਨਾਲ ਹੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਉਨ੍ਹਾਂ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ। 

ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Gangster Lawrence Bishnoi: ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ ਲੜਕੀਆਂ

- PTC NEWS

Top News view more...

Latest News view more...

LIVE CHANNELS
LIVE CHANNELS