Sun, May 19, 2024
Whatsapp

Baisakhi 2023: ਵਿਸਾਖੀ 'ਤੇ ਸਿਆਸੀ ਆਗੂਆਂ ਨੇ ਦਿੱਤੀ ਵਧਾਈ, ਕਿਉਂ ਮਾਨਈ ਜਾਂਦੀ ਹੈ ਵਿਸਾਖੀ

ਵਿਸਾਖੀ 2023 ਸਿੱਖ ਭਾਈਚਾਰੇ ਦੇ ਲੋਕਾਂ ਲਈ ਬਹੁਤ ਹੀ ਖਾਸ ਤਿਉਹਾਰ ਹੈ। ਇਹ ਵਾਢੀ ਦਾ ਤਿਉਹਾਰ ਹੈ, ਜੋ ਵਿਸਾਖ ਦੇ ਮਹੀਨੇ 'ਚ ਆਉਂਦਾ ਹੈ। ਇਸ ਨੂੰ ਕਈ ਥਾਵਾਂ 'ਤੇ ਵਿਸਾਖੀ ਵੀ ਕਿਹਾ ਜਾਂਦਾ ਹੈ। ਦਰਅਸਲ ਵਿਸਾਖ ਦੇ ਮਹੀਨੇ ਤੱਕ ਉੱਤਰੀ ਭਾਰਤ 'ਚ ਹਾੜ੍ਹੀ ਦੀਆਂ ਫ਼ਸਲਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ।

Written by  Ramandeep Kaur -- April 14th 2023 08:55 AM -- Updated: April 14th 2023 08:56 AM
Baisakhi 2023: ਵਿਸਾਖੀ 'ਤੇ ਸਿਆਸੀ ਆਗੂਆਂ ਨੇ ਦਿੱਤੀ ਵਧਾਈ, ਕਿਉਂ ਮਾਨਈ ਜਾਂਦੀ ਹੈ ਵਿਸਾਖੀ

Baisakhi 2023: ਵਿਸਾਖੀ 'ਤੇ ਸਿਆਸੀ ਆਗੂਆਂ ਨੇ ਦਿੱਤੀ ਵਧਾਈ, ਕਿਉਂ ਮਾਨਈ ਜਾਂਦੀ ਹੈ ਵਿਸਾਖੀ

Baisakhi 2023:  ਵਿਸਾਖੀ 2023 ਸਿੱਖ ਭਾਈਚਾਰੇ ਦੇ ਲੋਕਾਂ ਲਈ ਬਹੁਤ ਹੀ ਖਾਸ ਤਿਉਹਾਰ ਹੈ। ਇਹ ਵਾਢੀ ਦਾ ਤਿਉਹਾਰ ਹੈ, ਜੋ ਵਿਸਾਖ ਦੇ ਮਹੀਨੇ 'ਚ ਆਉਂਦਾ ਹੈ। ਇਸ ਨੂੰ ਕਈ ਥਾਵਾਂ 'ਤੇ ਵਿਸਾਖੀ ਵੀ ਕਿਹਾ ਜਾਂਦਾ ਹੈ। ਦਰਅਸਲ ਵਿਸਾਖ ਦੇ ਮਹੀਨੇ ਤੱਕ ਉੱਤਰੀ ਭਾਰਤ 'ਚ ਹਾੜ੍ਹੀ ਦੀਆਂ ਫ਼ਸਲਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ। ਨਵੀਂ ਫਸਲ ਦੇ ਘਰ ਆਉਣ ਦੀ ਖੁਸ਼ੀ 'ਚ ਇਹ ਤਿਉਹਾਰ ਉੱਤਰੀ ਭਾਰਤ ਦੇ ਸਾਰੇ ਖੇਤਰਾਂ ਜਿਵੇਂ ਦਿੱਲੀ, ਪੰਜਾਬ, ਹਰਿਆਣਾ ਆਦਿ 'ਚ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਦੱਸ ਦਈਏ ਕਿ ਹਰ ਸਾਲ ਵਿਸਾਖੀ ਦਾ ਤਿਉਹਾਰ ਮੇਸ਼ ਸੰਕ੍ਰਾਂਤੀ ਨੂੰ ਮਨਾਇਆ ਜਾਂਦਾ ਹੈ। 



ਵਿਸਾਖੀ ਨੂੰ ਵਾਢੀ ਦੇ ਸੀਜ਼ਨ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਖੁਸ਼ਹਾਲੀ ਦਾ ਤਿਉਹਾਰ ਹੈ। ਇਸ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਅਸਾਮ ਵਿੱਚ ਬੀਹੂ, ਬੰਗਾਲ ਵਿੱਚ ਨਬਾ ਵਰਸ਼ਾ, ਕੇਰਲਾ ਵਿੱਚ ਪੂਰਮ ਵਿਸ਼ੂ। ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਲਈ ਵਿਸਾਖੀ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ। ਸਿੱਖ ਕੌਮ ਦੇ ਲੋਕ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦੇ ਹਨ।

ਵਿਸਾਖੀ ਦੀ ਮਹੱਤਤਾ (Baisakhi Significance)- ਵਿਸਾਖੀ ਮੁੱਖ ਤੌਰ 'ਤੇ ਫ਼ਸਲਾਂ ਦੇ ਚੰਗੇ ਝਾੜ ਦੀ ਖ਼ੁਸ਼ੀ ਵਿੱਚ ਮਨਾਈ ਜਾਂਦੀ ਹੈ। ਇਹ ਪਵਿੱਤਰ ਤਿਉਹਾਰ ਭਾਰਤੀ ਕਿਸਾਨਾਂ ਦਾ ਮੰਨਿਆ ਜਾਂਦਾ ਹੈ। ਇਸ ਦਿਨ ਲੋਕ ਅਨਾਜ ਦੀ ਪੂਜਾ ਕਰਦੇ ਹਨ ਅਤੇ ਵਾਢੀ ਤੋਂ ਬਾਅਦ ਘਰ ਆਉਣ ਦੀ ਖੁਸ਼ੀ ਵਿੱਚ ਰੱਬ ਅਤੇ ਕੁਦਰਤ ਦਾ ਧੰਨਵਾਦ ਕਰਦੇ ਹਨ। ਖੁਸ਼ੀ ਵਿੱਚ ਭੰਗੜਾ ਪਾਇਆ ਜਾਂਦਾ ਹੈ। ਵਿਸਾਖੀ ਸਿਰਫ਼ ਖੇਤੀਬਾੜੀ ਦਾ ਤਿਉਹਾਰ ਹੀ ਨਹੀਂ, ਸਗੋਂ ਸਿੱਖ ਕੌਮ ਲਈ ਇੱਕ ਧਾਰਮਿਕ ਤਿਉਹਾਰ ਵੀ ਹੈ। ਸਿੱਖ ਕੌਮ ਦੇ ਲੋਕ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦੇ ਹਨ।

ਵਿਸਾਖੀ ਦਾ ਇਤਿਹਾਸ (Baisakhi History)- 13 ਅਪ੍ਰੈਲ, 1699 ਨੂੰ ਵਿਸਾਖੀ ਦੇ ਦਿਨ, ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਖਾਲਸਾ ਪੰਥ ਦੀ ਸਥਾਪਨਾ ਦਾ ਟੀਚਾ ਧਰਮ ਤੇ ਧਾਰਮਿਕਤਾ ਦੇ ਆਦਰਸ਼ ਲਈ ਹਮੇਸ਼ਾ ਤਿਆਰ ਰਹਿਣਾ ਸੀ। ਅਜਿਹੀ ਸਥਿਤੀ ਵਿੱਚ ਵਿਸਾਖੀ ਦਾ ਦਿਹਾੜਾ ਸਿੱਖਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ। 


ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ। 


ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ।

 

 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ। 


ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ। 



- PTC NEWS

Top News view more...

Latest News view more...

LIVE CHANNELS
LIVE CHANNELS