Tue, Dec 23, 2025
Whatsapp

ਬਠਿੰਡਾ 'ਚ ਚੋਰਾਂ ਨੇ ਮੁੜ ਸ਼ੋਅਰੂਮ ਨੂੰ ਬਣਾਇਆ ਨਿਸ਼ਾਨਾ, ਸੀਸੀਟੀਵੀ 'ਚ ਕੈਦ

Reported by:  PTC News Desk  Edited by:  Pardeep Singh -- January 30th 2023 02:56 PM
ਬਠਿੰਡਾ 'ਚ ਚੋਰਾਂ ਨੇ ਮੁੜ ਸ਼ੋਅਰੂਮ ਨੂੰ ਬਣਾਇਆ ਨਿਸ਼ਾਨਾ, ਸੀਸੀਟੀਵੀ 'ਚ ਕੈਦ

ਬਠਿੰਡਾ 'ਚ ਚੋਰਾਂ ਨੇ ਮੁੜ ਸ਼ੋਅਰੂਮ ਨੂੰ ਬਣਾਇਆ ਨਿਸ਼ਾਨਾ, ਸੀਸੀਟੀਵੀ 'ਚ ਕੈਦ

ਬਠਿੰਡਾ: ਬਠਿੰਡਾ ਵਿੱਚ ਚੋਰਾਂ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਬਠਿੰਡਾ ਵਿੱਚ ਚੋਰੀ ਦਾ ਮਾਮਲਾ ਦਰਜ ਹੋਣ ਦੇ ਬਾਵਜੂਦ ਚੋਰਾਂ ਵੱਲੋਂ ਮੁੜ ਉਸੇ ਸ਼ੋਅ ਰੂਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਲੱਖਾਂ ਰੁਪਏ ਦਾ ਸਮਾਨ ਲੈ ਕੇ ਰਫੂ਼-ਚੱਕਰ ਹੋ ਗਏ। ਹਲਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।

ਸ਼ੋਅ ਰੂਮ ਦੇ ਮਾਲਕ ਮਹਿੰਦਰ ਦਾ ਕਹਿਣਾ ਹੈ ਕਿ ਚੋਰਾਂ ਵੱਲੋਂ ਸ਼ੋਅ ਰੂਮ ਨੂੰ ਕੁਝ ਦਿਨ ਪਹਿਲਾ ਵੀ ਨਿਸ਼ਾਨਾ ਬਣਾਇਆ ਸੀ ਅਤੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ ਪਰ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।


ਉਨ੍ਹਾਂ ਦਾ ਕਹਿਣਾ ਹੈ ਕਿ ਚੋਰਾਂ ਵੱਲੋਂ ਮੁੜ ਉਨ੍ਹਾਂ ਦੇ ਸ਼ੋਅ ਰੂਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿ ਇਸ ਵਾਰ ਡੇਢ ਲੱਖ ਰੁਪਏ ਦਾ ਸਮਾਨ ਚੋਰੀ ਕਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੁਕਾਨਦਾਰਾਂ ਦੇ ਅੰਦਰ ਚੋਰਾਂ ਦਾ ਖੌਫ਼ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ।

ਉਧਰ ਪੁਲਿਸ ਅਧਿਕਾਰੀ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਪਹਿਲਾ ਵੀ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ  ਸੀ ਅਤੇ ਸੀਸੀਟੀਵੀ ਦੀ ਫੁਟੇਜ ਦੇ ਆਧਾਰ ਦੋ ਨੌਜਵਾਨਾਂ ਦੀ ਪਛਾਣ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK