ਕੱਚੇ ਮੁਲਾਜ਼ਮਾਂ ਦੀ ਆਵਾਜ਼ ਬਣਿਆ ਸ਼੍ਰੋਮਣੀ ਅਕਾਲੀ ਦਲ, ਪਾਈਆਂ ਸਰਕਾਰ ਨੂੰ ਲਾਹਣਤਾਂ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੀਆਰਟੀਸੀ ਅਤੇ ਪਨਬੱਸ ਠੇਕਾ ਮੁਲਾਜ਼ਮਾਂ ਬਾਰੇ ਪੰਜਾਬ ਸਰਕਾਰ ’ਤੇ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸੱਤਾ ਹਾਸਿਲ ਕਰਨ ਤੋਂ ਬਾਅਦ ਮਾਨ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਵਾਅਦਾਖਿਲਾਫੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਟਰਾਂਸਪੋਰਟ ਮੰਤਰੀ ਪਹਿਲਾਂ ਧਰਨੇ ਵਿੱਚ ਸ਼ਾਮਲ ਹੁੰਦੇ ਰਹੇ ਹਨ ਅਤੇ ਵਿਧਾਨਸਭਾ ਚੌਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਵੀ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ 7800 ਮੁਲਾਜ਼ਮਾਂ ਦੇ ਲਈ ਲੈਟਰ ਕੱਢ ਦਿੱਤਾ ਗਿਆ ਹੈ ਪਰ 302 ਪੀਆਰਟੀਸੀ ਅਤੇ 132 ਪਨਬੱਸ ਮੁਲਾਜ਼ਮਾਂ ਨੂੰ ਕੱਢ ਦਿੱਤਾ ਗਿਆ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਸੀਐੱਮ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਉਨ੍ਹਾਂ ਦੇ ਨਾਲ ਗੱਦਾਰੀ ਕੀਤੀ ਹੈ।
ਨਾਲ ਹੀ ਉਨ੍ਹਾਂ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਭਗਵੰਤ ਮਾਨ ਭੁੱਲ ਗਏ ਹਨ। ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਧਰਨੇ ’ਤੇ ਖੁਦ ਲਾਲਜੀਤ ਭੁੱਲਰ ਗਏ ਸੀ ਅਤੇ ਕਿਹਾ ਸੀ ਕਿ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਪੱਕਾ ਕਰਨ ਦੀ ਥਾਂ ਉਨ੍ਹਾਂ ਨੂੰ ਕੱਢ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪੁਰਾਣੇ ਮੁਲਜ਼ਮਾਂ ਨੂੰ ਕੱਢ ਕੇ ਨਵੇਂ ਮੁਲਾਜ਼ਮਾਂ ਨੂੰ ਰੱਖਿਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ 15000 ਲੋਕਾਂ ਦੀ ਰੋਟੀ ਨੂੰ ਖੋਹ ਲਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ 28 ਮੁਲਾਜ਼ਮਾਂ ਦੀ ਵੈਰੀਫਿਕੇਸ਼ਨ ਕਰਵਾਉਣ ਤੋਂ ਬਾਅਦ ਡਿੱਪੂ ਵਿੱਚ ਜਲਦ ਜੁਆਇਨ ਕਰਵਾਇਆ ਜਾਵੇ। ਸੁਰੱਖਿਆ ਸਰਵਿਸ ਵਾਲੇ ਜੁਆਇਨ ਕਰਵਾਏ ਜਾ ਰਹੇ ਹਨ ਜਿਨ੍ਹਾਂ ਨੂੰ ਡਰਾਇਵਰ ਰੱਖਿਆ ਜਾ ਰਿਹਾ ਹੈ ਉਨ੍ਹਾਂ ਵਿੱਚ ਕਿਸੇ ਨੂੰ ਵੀ ਬੱਸ ਚਲਾਉਣ ਨਹੀਂ ਆਉਂਦੀ ਹੈ। ਲੋਕਾਾਂ ਦੀ ਜਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੇ ਨਾਲ ਅਕਾਲੀ ਦਲ ਖੜਿਆ ਹੈ ਅਤੇ ਅਕਾਲੀ ਦਲ ਇਨ੍ਹਾਂ ਦੀ ਲੜਾਈ ਲੜਦਾ ਰਹੇਗਾ।
ਬਿਕਰਮ ਮਜੀਠੀਆ ਨੇ ਇਹ ਵੀ ਕਿਹਾ ਕਿ ਇਹ ਮਾਨ ਸਰਕਾਰ ਨਹੀਂ ਬੇਇਮਾਨ ਸਰਕਾਰ ਹੈ ਹਰ ਕਿਸੀ ਦੇ ਨਾਲ ਬੇਇਮਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲਾਠੀਚਾਰਜ ਕਰਨਾ ਹੀ ਸੀ ਤਾਂ ਚੰਡੀਗੜ੍ਹ ਮੀਟਿੰਗ ਕਿਉਂ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਅੱਜ ਦੇ ਸਮੇਂ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।
- PTC NEWS