Firozpur: ਫਿਰੋਜ਼ਪੁਰ ’ਚ BSF ਤੇ ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ; 2 ਨਸ਼ਾ ਤਸਕਰਾਂ ਨੂੰ ਹੈਰੋਇਨ ਦੀ ਵੱਡੀ ਖੇਪ ਨਾਲ ਕੀਤਾ ਕਾਬੂ
BSF and Punjab Police: ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਰ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਮੂੰਹ ਤੋੜ ਜਵਾਬ ਦਿੰਦੇ ਹਨ। ਇਸੇ ਤਰ੍ਹਾਂ ਹੀ ਫਿਰੋਜ਼ਪੁਰ ’ਚ ਸਰਹੱਦ ’ਤੇ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ।
ਪੰਜਾਬ ਪੁਲਿਸ ਅਤੇ ਬੀਐਸਐਫ ਦਾ ਸਾਂਝਾ ਆਪਰੇਸ਼ਨ
ਦੱਸ ਦਈਏ ਕਿ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ 'ਚ ਪਾਕਿਸਤਾਨੀ ਸਮੱਗਲਰਾਂ ਨਾਲ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਦੀ ਗੋਲੀਬਾਰੀ ਹੋਈ ਹੈ। ਇਸ ਦੌਰਾਨ ਬੀਐਸਐਫ ਨੇ 2 ਪਾਕਿਸਤਾਨੀ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਚੋਂ ਇੱਕ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇਨ੍ਹਾਂ ਕੋਲੋਂ ਬੀਐਸਐਫ ਨੇ 29.26 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
29.26 ਕਿਲੋ ਹੈਰੋਇਨ ਬਰਾਮਦ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤੜਕੇ 2:45 ਵਜੇ ਦੇ ਕਰੀਬ, ਬੀਐਸਐਫ ਨੇ ਕੁਝ ਪਾਕਿ ਤਸਕਰਾਂ ਦੀ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੀ ਹਰਕਤ ਵੇਖੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
In an intelligence-led operation against trans-border drug trafficking networks, Border Security Force & Punjab Police, in a joint operation have seized 26 packets of Heroin (29.26 Kg) & arrested 2 Pak nationals. 1 Pak national injured in exchange of fire with security forces 1/2 pic.twitter.com/wg11e5aHtq — DGP Punjab Police (@DGPPunjabPolice) August 21, 2023
ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਆਪਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ 29 ਕਿਲੋ ਹੈਰੋਇਨ ਦੇ ਨਾਲ ਕਾਬੂ ਕੀਤਾ ਹੈ। ਸੁਰੱਖਿਆ ਬਲਾਂ ਨਾਲ ਗੋਲੀਬਾਰੀ 'ਚ 1 ਪਾਕਿ ਨਾਗਰਿਕ ਜ਼ਖਮੀ ਹੋ ਗਿਆ ਹੈ। ਫਿਲਹਾਲ ਐਫਆਈਆਰ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। ਮਾਮਲੇ ਸਬੰਧੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Murder In Ludhiana: ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ, ਗੁਆਂਢੀ ਨੂੰ ਚਿੱਟਾ ਵੇਚਣ ਤੋਂ ਰੋਕਦਾ ਸੀ ਬਜ਼ੁਰਗ
- PTC NEWS