Mon, Dec 22, 2025
Whatsapp

Budget 2023 Jobs: ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ 30 ਸਕਿੱਲ ਇੰਡੀਆ ਕੇਂਦਰ ਖੋਲ੍ਹੇ ਜਾਣਗੇ, 38,000 ਅਧਿਆਪਕਾਂ ਦੀ ਹੋਵੇਗੀ ਭਰਤੀ

ਵਿੱਤ ਮੰਤਰਾਲੇ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ। ਇਸ ਦੇ ਲਈ ਦੇਸ਼ ਭਰ ਵਿੱਚ 30 ਤੋਂ ਵੱਧ ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਰਿਹਾਇਸ਼ੀ ਸਕੂਲਾਂ ਵਿੱਚ 38,000 ਅਧਿਆਪਕਾਂ ਦੀ ਭਰਤੀ ਦਾ ਐਲਾਨ ਕੀਤਾ ਗਿਆ ਹੈ। ਜਦੋਂ ਕਿ ਕਿਸ਼ੋਰਾਂ ਦੇ ਵਿੱਦਿਅਕ ਪੱਧਰ ਨੂੰ ਵਧਾਉਣ ਲਈ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰੀ ਡਿਜੀਟਲ ਲਾਇਬ੍ਰੇਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।

Reported by:  PTC News Desk  Edited by:  Jasmeet Singh -- February 01st 2023 03:38 PM
Budget 2023 Jobs: ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ 30 ਸਕਿੱਲ ਇੰਡੀਆ ਕੇਂਦਰ ਖੋਲ੍ਹੇ ਜਾਣਗੇ, 38,000 ਅਧਿਆਪਕਾਂ ਦੀ ਹੋਵੇਗੀ ਭਰਤੀ

Budget 2023 Jobs: ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ 30 ਸਕਿੱਲ ਇੰਡੀਆ ਕੇਂਦਰ ਖੋਲ੍ਹੇ ਜਾਣਗੇ, 38,000 ਅਧਿਆਪਕਾਂ ਦੀ ਹੋਵੇਗੀ ਭਰਤੀ

ਨਵੀਂ ਦਿੱਲੀ, 1 ਜਨਵਰੀ: ਵਿੱਤ ਮੰਤਰਾਲੇ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ। ਇਸ ਦੇ ਲਈ ਦੇਸ਼ ਭਰ ਵਿੱਚ 30 ਤੋਂ ਵੱਧ ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਰਿਹਾਇਸ਼ੀ ਸਕੂਲਾਂ ਵਿੱਚ 38,000 ਅਧਿਆਪਕਾਂ ਦੀ ਭਰਤੀ ਦਾ ਐਲਾਨ ਕੀਤਾ ਗਿਆ ਹੈ। ਜਦੋਂ ਕਿ ਕਿਸ਼ੋਰਾਂ ਦੇ ਵਿੱਦਿਅਕ ਪੱਧਰ ਨੂੰ ਵਧਾਉਣ ਲਈ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰੀ ਡਿਜੀਟਲ ਲਾਇਬ੍ਰੇਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਕੇਂਦਰੀ ਬਜਟ 2023 ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਗਲੇ 3 ਸਾਲਾਂ ਵਿੱਚ 38,000 ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ 740 ਏਕਲਵਿਆ ਮਾਡਲ ਰਿਹਾਇਸ਼ੀ ਸਕੂਲਾਂ ਲਈ ਅਗਲੇ 3 ਸਾਲਾਂ ਵਿੱਚ 38,000 ਅਧਿਆਪਕ ਅਤੇ ਸਹਾਇਕ ਸਟਾਫ਼ ਦੀ ਭਰਤੀ ਕੀਤੀ ਜਾਵੇਗੀ।


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨੌਜਵਾਨਾਂ ਲਈ ਹੁਨਰ ਵਿਕਾਸ ਲਈ ਫਰੇਮਵਰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.O ਸ਼ੁਰੂ ਕੀਤੀ ਜਾਵੇਗੀ। ਨੌਜਵਾਨਾਂ ਨੂੰ ਅੰਤਰਰਾਸ਼ਟਰੀ ਮੌਕਿਆਂ ਲਈ ਹੁਨਰਮੰਦ ਬਣਾਉਣ ਲਈ 30 ਸਕਿੱਲ ਇੰਡੀਆ ਨੈਸ਼ਨਲ ਸੈਕਟਰ ਖੋਲ੍ਹੇ ਜਾਣਗੇ।

ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਬੱਚਿਆਂ ਅਤੇ ਕਿਸ਼ੋਰਾਂ ਦੇ ਮਾਨਸਿਕ ਵਿਕਾਸ ਲਈ ਨੈਸ਼ਨਲ ਡਿਜੀਟਲ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀਆਂ ਜ਼ਿਲ੍ਹਾ ਪੱਧਰ 'ਤੇ ਸਥਾਪਿਤ ਕੀਤੀਆਂ ਜਾਣਗੀਆਂ। ਇਨ੍ਹਾਂ ਲਾਇਬ੍ਰੇਰੀਆਂ ਦੀ ਮਦਦ ਨਾਲ ਕਿਸ਼ੋਰਾਂ ਅਤੇ ਬੱਚਿਆਂ ਨੂੰ ਪੜ੍ਹਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ।

- PTC NEWS

Top News view more...

Latest News view more...

PTC NETWORK
PTC NETWORK