Thu, Dec 25, 2025
Whatsapp

Canada News: ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ 'ਤੇ ਫਾਇਰਿੰਗ

Reported by:  PTC News Desk  Edited by:  Amritpal Singh -- December 10th 2023 07:48 PM
Canada News: ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ 'ਤੇ ਫਾਇਰਿੰਗ

Canada News: ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ 'ਤੇ ਫਾਇਰਿੰਗ

Andy Dugga: ਕੈਨੇਡਾ 'ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਕਾਰੋਬਾਰੀ ਐਂਡੀ ਦੁੱਗਾ ਦੇ ਟਾਇਰਾਂ ਦੇ ਸ਼ੋਅਰੂਮ 'ਤੇ ਗੋਲੀਬਾਰੀ ਹੋਈ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਕੈਨੇਡਾ ਦੇ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਬਰੈਂਪਟਨ ਦੇ ਪੀਲ ਇਲਾਕੇ ਵਿੱਚ ਹੋਇਆ।


ਮਿਲੀ ਜਾਣਕਾਰੀ ਅਨੁਸਾਰ ਬਰੈਂਪਟਨ ਵਿੱਚ ਐਂਡੀ ਦੁੱਗਾ ਦੇ ਦਿ ਮਿਲੇਨੀਅਮ ਟਾਇਰ ਸੈਂਟਰ ਵਿੱਚ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਕੌਣ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਐਂਡੀ ਦੁੱਗਾ ਇੱਕ ਪੰਜਾਬੀ ਸਿੱਖ ਕਰੋੜਪਤੀ ਹੈ, ਜੋ ਪੰਜਾਬ ਫਿਲਮ ਅਤੇ ਸੰਗੀਤ ਉਦਯੋਗ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ।


- PTC NEWS

Top News view more...

Latest News view more...

PTC NETWORK
PTC NETWORK