Fri, Dec 26, 2025
Whatsapp

ਅੰਮ੍ਰਿਤਸਰ ’ਚ ਕਾਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਗੱਡੀ ’ਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਬਟਾਲਾ ਰੋਡ ’ਤੇ ਗੱਡੀ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੇ ਕਾਰਨ ਐਕਟਿਵਾ ਸਵਾਰ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Reported by:  PTC News Desk  Edited by:  Aarti -- January 08th 2023 12:04 PM
ਅੰਮ੍ਰਿਤਸਰ ’ਚ ਕਾਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ,  ਗੱਡੀ ’ਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ

ਅੰਮ੍ਰਿਤਸਰ ’ਚ ਕਾਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਗੱਡੀ ’ਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ

ਅੰਮ੍ਰਿਤਸਰ: ਜ਼ਿਲ੍ਹੇ ਦੇ ਅੰਮ੍ਰਿਤਸਰ ਬਟਾਲਾ ਰੋਡ ’ਤੇ ਸੜਕੀ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਇੱਕ ਕਾਰ ਦੀ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋ ਗਈ। ਭਿਆਨਕ ਟੱਕਰ ਮਾਰਨ ਤੋਂ ਬਾਅਦ ਗੱਡੀ ਦੋ ਵਾਰ ਪਲਟੀ ਫਿਰ ਫੁੱਟਪਾਥ ’ਤੇ ਚੜ ਗਈ। ਇਸ ਹਾਦਸੇ ਦੇ ਕਾਰਨ ਐਕਟਿਵਾ ਸਵਾਰ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਹਾਦਸੇ ਦੌਰਾਨ ਗੱਡੀ ਪਲਟ ਗਈ ਜਿਸ ਨੂੰ ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਸਿੱਧਾ ਕੀਤਾ ਅਤੇ ਗੱਡੀ ਚੋਂ ਕਾਰ ਚਾਲਕ ਨੂੰ ਬਾਹਰ ਕੱਢਿਆ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਗੱਡੀ ਚੋਂ ਹਥਿਆਰ ਵੀ ਬਰਾਮਦ ਹੋਇਆ ਹੈ। ਜਿਸ ਨੂੰ ਪੁਲਿਸ ਵੱਲੋਂ ਨਕਾਰ ਦਿੱਤਾ ਗਿਆ ਹੈ।


ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕਾਰ ਚਾਲਕ ਪੁਲਿਸ ਮੁਲਾਜ਼ਮ ਹੈ ਜਿਸ ਦੇ ਚੱਲਦੇ ਪੁਲਿਸ ਅਧਿਕਾਰੀਆਂ ਵੱਲੋਂ ਕਾਰ ਚਾਲਕ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। 

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਧੁੰਦ ਦੀ ਚਿੱਟੀ ਚਾਦਰ ਦੀ ਲਪੇਟ 'ਚ ਆਏ ਪੰਜਾਬ ਦੇ ਕਈ ਜ਼ਿਲ੍ਹੇ , ਜ਼ਿੰਦਗੀ ਦੀ ਰਫ਼ਤਾਰ ਰੁਕੀ

- PTC NEWS

Top News view more...

Latest News view more...

PTC NETWORK
PTC NETWORK