Sat, Oct 24, 2026
Whatsapp

CBSE Board Date Sheet 2024: CBSE ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਜਾਣੋ ਪੂਰੀ ਜਾਣਕਾਰੀ..

Reported by:  PTC News Desk  Edited by:  Amritpal Singh -- December 12th 2023 05:29 PM -- Updated: December 12th 2023 05:58 PM
CBSE Board Date Sheet 2024: CBSE ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਜਾਣੋ ਪੂਰੀ ਜਾਣਕਾਰੀ..

CBSE Board Date Sheet 2024: CBSE ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਜਾਣੋ ਪੂਰੀ ਜਾਣਕਾਰੀ..

CBSE Board Date Sheet 2024: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ CBSE ਬੋਰਡ ਪ੍ਰੀਖਿਆ 2024 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। CBSE 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ। ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀ CBSE ਦੀ ਅਧਿਕਾਰਤ ਵੈੱਬਸਾਈਟ cbse.nic.in ਜਾਂ cbse.gov.in 'ਤੇ ਜਾ ਕੇ ਸਮਾਂ ਸਾਰਣੀ ਡਾਊਨਲੋਡ ਕਰ ਸਕਦੇ ਹਨ। ਪ੍ਰੀਖਿਆ 2 ਅਪ੍ਰੈਲ 2024 ਨੂੰ ਖਤਮ ਹੋਵੇਗੀ।

ਬੋਰਡ ਨੇ ਅਜੇ ਤੱਕ ਐਡਮਿਟ ਕਾਰਡ ਜਾਰੀ ਨਹੀਂ ਕੀਤਾ ਹੈ। ਹੁਣ ਬੋਰਡ ਪ੍ਰੀਖਿਆ 2024 ਲਈ ਹਾਲ ਟਿਕਟ ਵੀ ਜਲਦ ਜਾਰੀ ਕੀਤੀ ਜਾਵੇਗੀ। CBSE 10ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ 2024 ਤੋਂ 13 ਮਾਰਚ 2024 ਤੱਕ ਅਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ 2024 ਤੋਂ 2 ਅਪ੍ਰੈਲ 2024 ਤੱਕ ਕਰਵਾਈਆਂ ਜਾਣਗੀਆਂ। ਬੋਰਡ ਦੀਆਂ ਪ੍ਰੀਖਿਆਵਾਂ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਲਈਆਂ ਜਾਣਗੀਆਂ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK