Thu, May 16, 2024
Whatsapp

CM Bhagwant Mann: ਚੰਡੀਗੜ੍ਹ ਪੁਲਿਸ ਨਾਲ ਝੜਪ ਦਾ ਮਾਮਲਾ, ਸੀਐੱਮ ਭਗਵੰਤ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਦੱਸ ਦਈਏ ਕਿ ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਜਨਵਰੀ 2020 ਵਿੱਚ ਦਰਜ ਹੋਈ ਐਫਆਈਆਰ ਮਾਮਲੇ ’ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ’ਤੇ 19 ਮਈ ਤੱਕ ਰੋਕ ਲਾ ਦਿੱਤੀ ਗਈ ਹੈ।

Written by  Aarti -- March 29th 2023 02:15 PM
CM Bhagwant Mann: ਚੰਡੀਗੜ੍ਹ ਪੁਲਿਸ ਨਾਲ ਝੜਪ ਦਾ ਮਾਮਲਾ, ਸੀਐੱਮ ਭਗਵੰਤ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ

CM Bhagwant Mann: ਚੰਡੀਗੜ੍ਹ ਪੁਲਿਸ ਨਾਲ ਝੜਪ ਦਾ ਮਾਮਲਾ, ਸੀਐੱਮ ਭਗਵੰਤ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਦੱਸ ਦਈਏ ਕਿ ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਜਨਵਰੀ 2020 ਵਿੱਚ ਦਰਜ ਹੋਈ ਐਫਆਈਆਰ ਮਾਮਲੇ ’ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ’ਤੇ 19 ਮਈ ਤੱਕ ਰੋਕ ਲਾ ਦਿੱਤੀ ਗਈ ਹੈ। ਨਾਲ ਹੀ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। 

ਦੱਸ ਦਈਏ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਚ ਵਾਧਾ ਕੀਤਾ ਸੀ। ਇਸਦੇ ਵਿਰੋਧ ਚ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਵੱਲੋਂ ਸੀਐੱਮ ਹਾਉਸ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸ ਦੌਰਾਨ ਪੁਲਿਸ ਤੋਂ ਝੜਪ ਵੀ ਹੋ ਗਈ ਸੀ। ਉਸ ਸਮੇਂ ਚੰਡੀਗੜ੍ਹ ਪੁਲਿਸ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਨੇਤਾਵਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ। 


ਇਸੇ ਮਾਮਲੇ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਭਗਵੰਤ ਮਾਨ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਅੱਜ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਟ੍ਰਾਇਲ ਕੋਰਟ ਚ ਚੱਲ ਰਹੀ ਸੁਣਵਾਈ ’ਤੇ 19 ਮਈ ਤੱਕ ਰੋਕ ਲਗਾ ਦਿੱਤੀ ਹੈ। ਨਾਲ ਹੀ ਮਾਮਲੇ ’ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। 

ਇਹ ਵੀ ਪੜ੍ਹੋ: Jalandhar By Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

- PTC NEWS

Top News view more...

Latest News view more...