Nuh Violence Update: ਨੂੰਹ ਹਿੰਸਾ ਮਾਮਲੇ ’ਚ ਹੁਣ ਤੱਕ 5 ਲੋਕਾਂ ਦੀ ਮੌਤ, 15 ਜ਼ਖਮੀ; CM ਮਨੋਹਰ ਲਾਲ ਖੱਟਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ
CM Khattar on Nuh Violence: ਨੂੰਹ ਹਿੰਸਾ ਵਿੱਚ 2 ਹੋਮਗਾਰਡ ਜਵਾਨ ਸ਼ਹੀਦ ਹੋ ਗਏ ਸਨ ਅਤੇ ਪੁਲਿਸ ਕਰਮਚਾਰੀਆਂ ਸਮੇਤ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਮਾਮਲੇ ਤੋਂ ਬਾਅਦ ਇਲਾਕੇ ’ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਨਾਲ ਹੀ 2 ਅਗਸਤ ਤੱਕ ਇੰਟਰਨੈੱਟ ਸੇਵਾਵਾਂ ਨੂੰ ਠੱਪ ਕਰ ਦਿੱਤੀ ਗਈ ਹੈ।
ਸੀਐੱਮ ਖੱਟਰ ਦੀ ਉੱਚ ਪੱਧਰੀ ਮੀਟਿੰਗ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਥਿਤੀ ਬਾਰੀ ਜਾਣਕਾਰੀ ਵੀ ਲਈ। ਮੀਟਿੰਗ ਵਿੱਚ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਮੁੱਖ ਸਕੱਤਰ ਡੀ.ਐਸ.ਢੇਸੀ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ: ਅਮਿਤ ਕੁਮਾਰ ਅਗਰਵਾਲ ਹਾਜ਼ਰ ਰਹੇ। ਪੁਲਿਸ ਡਾਇਰੈਕਟਰ ਜਨਰਲ ਪੀਕੇ ਅਗਰਵਾਲ, ਏਡੀਜੀਪੀ ਸੀਆਈਡੀ ਅਲੋਕ ਮਿੱਤਲ ਵੀ ਮੀਟਿੰਗ ਵਿੱਚ ਸ਼ਾਮਲ ਰਹੇ।
ਨੂੰਹ ’ਚ ਵਾਪਰੀ ਬੇਹੱਦ ਮੰਦਭਾਗੀ ਘਟਨਾ-CM ਖੱਟਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਨੂੰਹ ਵਿੱਚ ਜੋ ਵੀ ਘਟਨਾ ਵਾਪਰੀ ਉਹ ਮੰਦਭਾਗੀ ਹੈ, ਘਟਨਾ ਦਾ ਪਤਾ ਲੱਗਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਅਤੇ ਪ੍ਰਸ਼ਾਸਨ ਨੂੰ ਤੁਰੰਤ ਭੇਜਿਆ ਗਿਆ। ਹਰ ਸਾਲ ਨਿਕਲਣ ਵਾਲੀ ਸਮਾਜਿਕ ਯਾਤਰਾ ਜਿਸ 'ਤੇ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ, ਪੁਲਿਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ।
70 ਲੋਕਾਂ ਨੂੰ ਲਿਆ ਹਿਰਾਸਤ ’ਚ-CM ਖੱਟਰ
ਉਨ੍ਹਾਂ ਦੱਸਿਆ ਕਿ ਹੁਣ ਤੱਕ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ, 70 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮਾਮਲੇ ਦੇ ਕਾਰਨ 5 ਲੋਕਾਂ ਦੀ ਮੌਤਾਂ ਹੋ ਚੁੱਕੀਆਂ ਹਨ। ਘਟਨਾ ਨੂੰ ਅੰਜਾਮ ਦੇਣ ਵਾਲੇ ਨੂੰਹ ਤੋਂ ਬਾਹਰ ਦੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨੂੰ ਫੈਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਨੇ ਨਾਗਰਿਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: Nuh Violence: ਹਰਿਆਣਾ 'ਚ ਹਾਈ ਅਲਰਟ, ਨੂੰਹ , ਗੁਰੂਗ੍ਰਾਮ, ਪਲਵਲ 'ਚ ਸਕੂਲ-ਕਾਲਜ ਬੰਦ, ਧਾਰਾ-144 ਲਾਗੂ
- PTC NEWS