ਪਟਵਾਰੀ, ਕਾਨੂੰਗੋ ਦੀ ਹੜਤਾਲ 'ਤੇ ਜਾਣ ਦੀ ਸੂਚਨਾ 'ਤੇ ਗੁੱਸੇ 'ਚ ਆਏ CM ਮਾਨ, ਕਿਹਾ...
Punjab news: ਪੰਜਾਬ ਦੇ ਕਾਨੂੰਗੋ, ਪਟਵਾਰੀਆਂ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਦੀ ਗੱਲ 'ਤੇ ਸੀਐਮ ਭਗਵੰਤ ਮਾਨ ਨਾਰਾਜ਼ ਹਨ। ਉਨ੍ਹਾਂ ਇਸ ਬਾਰੇ ਚੇਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਨਿੱਜੀ ਮੰਗਾਂ ਜਾਂ ਰਿਸ਼ਵਤਖੋਰੀ ਦੇ ਕੇਸਾਂ ਵਿੱਚ ਉਲਝੇ ਲੋਕਾਂ ਨੂੰ ਹੜਤਾਲ ਲਈ ਕਲਮ ਨਹੀਂ ਛੱਡਣੀ ਚਾਹੀਦੀ।
ਮਾਨ ਨੇ ਟਵੀਟ ਕੀਤਾ ਤੇ ਕਿਹਾ 'ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..'
ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ… — Bhagwant Mann (@BhagwantMann) August 30, 2023
ਮੁੱਖ ਮੰਤਰੀ ਦੇ ਬਿਆਨ ਦਾ ਨੋਟਿਸ ਲੈਂਦਿਆਂ ਯੂਨੀਅਨ ਦੇ ਅਧਿਕਾਰੀਆਂ ਦਾ ਕਹਿਣਾਂ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਦਮ 'ਤੇ ਹੀ ਸੱਤਾ ਵਿੱਚ ਆਈ ਹੈ। ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਮੁੱਖ ਮੰਤਰੀ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਦੀ ਬਜਾਏ ਉਨ੍ਹਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ। ਮੁਲਾਜ਼ਮਾਂ ਦੀਆਂ ਤਰੱਕੀਆਂ ਤੋਂ ਲੈ ਕੇ ਪੈਨਸ਼ਨ ਤੱਕ ਦੇ ਮਾਮਲੇ ਫਸੇ ਹੋਏ ਹਨ।
- PTC NEWS