Wed, May 22, 2024
Whatsapp

Happy Raikoti: ਗਾਇਕ ਹੈਪੀ ਰਾਏਕੋਟੀ ਦੀਆਂ ਵਧੀਆਂ ਮੁਸ਼ਕਿਲਾਂ : ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ

ਪੰਜਾਬੀ ਗਾਇਕ ਹੈਪੀ ਰਾਏਕੋਟੀ ਅਕਸਰ ਆਪਣੇ ਨਵੇਂ ਗੀਤਾਂ ਨਾਲ ਸੁਰਖੀਆਂ ਵਿੱਚ ਰਹਿੰਦੇ ਹਨ। ਹੈਪੀ ਰਾਏਕੋਟੀ ਨੇ ਗਾਇਕੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੱਖਰੀ ਪਹਿਚਾਣ ਬਣਾਈ ਹੈ। ਇਸ ਵਿਚਕਾਰ ਉਹਨਾਂ ਨੂੰ ਲੈ ਕੇ ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ।

Written by  Ramandeep Kaur -- March 10th 2023 01:29 PM
Happy Raikoti: ਗਾਇਕ ਹੈਪੀ ਰਾਏਕੋਟੀ ਦੀਆਂ ਵਧੀਆਂ ਮੁਸ਼ਕਿਲਾਂ : ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ

Happy Raikoti: ਗਾਇਕ ਹੈਪੀ ਰਾਏਕੋਟੀ ਦੀਆਂ ਵਧੀਆਂ ਮੁਸ਼ਕਿਲਾਂ : ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ

Happy Raikoti: ਪੰਜਾਬੀ ਗਾਇਕ ਹੈਪੀ ਰਾਏਕੋਟੀ ਅਕਸਰ ਆਪਣੇ ਨਵੇਂ ਗੀਤਾਂ ਨਾਲ ਸੁਰਖੀਆਂ ਵਿੱਚ ਰਹਿੰਦੇ ਹਨ। ਹੈਪੀ ਰਾਏਕੋਟੀ ਨੇ ਗਾਇਕੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੱਖਰੀ ਪਹਿਚਾਣ ਬਣਾਈ ਹੈ। ਇਸ ਵਿਚਕਾਰ ਉਹਨਾਂ ਨੂੰ ਲੈ ਕੇ ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। 

ਪੰਜਾਬੀ ਗਾਇਕ ਹੈਪੀ ਰਾਏਕੋਟੀ ਦੇ ਖਿਲਾਫ ਜਲੰਧਰ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਵਿੱਚ ਰਾਏਕੋਟੀ 'ਤੇ ਗੀਤਾਂ ਦੇ ਜ਼ਰੀਏ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗਏ ਗੀਤ ਦਾ ਨੌਜਵਾਨ ਪੀੜ੍ਹੀ 'ਤੇ ਗਲਤ ਪ੍ਰਭਾਵ ਪੈਂਦਾ ਹੈ।  ਅਜਿਹੇ 'ਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਉਣ ਵਾਲੇ ਗੀਤ ਨਾ ਗਾਉਣ। 


ਗੀਤਾਂ 'ਚ ਹਥਿਆਰਾਂ ਅਤੇ ਨਸ਼ੇ ਨੂੰ ਵਧਾਵਾ ਨਾ ਦਿੱਤਾ ਜਾਵੇ

ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਗਾਇਕਾਂ ਨੂੰ ਹਥਿਆਰ ਅਤੇ ਨਸ਼ੇ ਨੂੰ ਵਧਾਵਾ ਦੇਣ ਵਾਲੀ ਸ਼ਬਦਾਵਲੀ  ਦਾ ਇਸਤੇਮਾਲ ਕਰਨ ਤੋਂ ਪਰਹੇਜ ਕਰਨਾ ਚਾਹੀਦਾ ਹੈ।  ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦੀ ਸਹਿਣਸ਼ਕਤੀ ਘੱਟ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵੱਧ ਜਾਂਦੀ ਹੈ। ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। 

ਸੂਤਰਾਂ ਅਨੁਸਾਰ ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Chandigarh SSP: ਚੰਡੀਗੜ੍ਹ ਦੀ ਐਸਐਸਪੀ ਨੂੰ ਕਰਾਰਾ ਝਟਕਾ

- PTC NEWS

Top News view more...

Latest News view more...

LIVE CHANNELS
LIVE CHANNELS