Sun, May 19, 2024
Whatsapp

Computer Teachers Protest: ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ

ਆਪਣੀਆਂ ਹੱਕੀਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵੱਜੋਂ ਰੈਲੀ ਕੀਤੀ ਗਈ। ਰੋਸ ਰੈਲੀ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖਿਲਾਫ ਜੰਮ ਕੇ ਆਪਣੀ ਭੜਾਸ ਕੱਢੀ

Written by  Aarti -- February 26th 2023 05:26 PM -- Updated: February 26th 2023 05:29 PM
Computer Teachers Protest: ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ

Computer Teachers Protest: ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ

ਜਲੰਧਰ: ਆਪਣੀਆਂ ਹੱਕੀਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵੱਜੋਂ ਰੈਲੀ ਕੀਤੀ ਗਈ। ਰੋਸ ਰੈਲੀ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖਿਲਾਫ ਜੰਮ ਕੇ ਆਪਣੀ ਭੜਾਸ ਕੱਢੀ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਸਬੰਧੀ ਐਲਾਨ ਕੀਤਾ ਸੀ ਜੋ ਕਿ ਝੂਠਾ ਹੈ। ਸਰਕਾਰ ਉਨ੍ਹਾਂ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ।


ਜਿਸ ਦੇ ਚੱਲਦੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਮਾਂ ਰਹਿੰਦਿਆਂ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਲੰਧਰ ਜ਼ਿਮਨੀ ਚੋਣ ਚ ਸਰਕਾਰ ਦਾ ਹੀ ਨੁਕਸਾਨ ਹੋਵੇਗਾ।

ਕਾਬਿਲੇਗੌਰ ਹੈ ਕਿ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਸ ਸਮੇਂ ਦੀ ਮੌਜੂਦਾ ਸਰਕਾਰ ’ਤੇ  ਕੰਪਿਊਟਰ ਅਧਿਆਪਕਾਂ ਦੀ ਮੰਗਾਂ ਨਾ ਮੰਨਣ ’ਤੇ ਨਿਸ਼ਾਨਾ ਸਾਧਿਆ ਸੀ। ਨਾਲ ਹੀ ਸੱਤਾ ਹਾਸਿਲ ਕਰਨ ਤੋਂ ਬਾਅਦ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਤੰਤਰ ਨਾਲ ਜੋੜਣ ਦੀ ਵੀ ਗੱਲ ਆਖੀ ਸੀ। ਪਰ ਹੁਣ ਉਨ੍ਹਾਂ ਦੇ ਦਾਅਵਿਆਂ ਵਾਅਦਿਆਂ ਦੀ ਫੂਕ ਨਿਕਲਦੀ ਹੋਈ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: Patwari Recruitment 2023 : ਪਟਵਾਰੀ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਜਲਦ ਅਪਲਾਈ

- PTC NEWS

Top News view more...

Latest News view more...

LIVE CHANNELS
LIVE CHANNELS