Navjot Singh Sidhu Security: ਸੁਰੱਖਿਆ ਵਧਾਉਣ ਨੂੰ ਲੈਕੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਹਾਈਕੋਰਟ ਨੂੰ ਅਪੀਲ
ਚੰਡੀਗੜ੍ਹ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਕਾਂਗਰਸੀ ਆਗੂ ਨੇ ਮੰਗ ਕੀਤੀ ਹੈ ਕਿ ਉਸ ਦੀ ਸੁਰੱਖਿਆ 'Y' ਸ਼੍ਰੇਣੀ ਤੋਂ 'Z ' ਕੀਤੀ ਜਾਵੇ। ਹਾਈ ਕੋਰਟ 'ਚ ਵੀਰਵਾਰ ਨੂੰ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਵੀ ਹੋ ਸਕਦੀ ਹੈ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਲਈ ਦਾਇਰ ਪਟੀਸ਼ਨ 'ਚ ਦੱਸਿਆ ਹੈ ਕਿ ਉਨ੍ਹਾਂ 'ਤੇ ਜਾਨਲੇਵਾ ਖ਼ਤਰੇ ਦਾ ਖ਼ਦਸ਼ਾ ਹੈ ਜਿਸਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ Z ਸੁਰੱਖਿਆ ਦਿੱਤੀ ਸੀ ਪਰ ਰੋਡ ਰੇਜ ਮਾਮਲੇ 'ਚ ਜਦੋਂ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ ਤਾਂ ਜੇਲ੍ਹ ਵਿੱਚ ਹੋਣ ਕਾਰਨ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ।
ਸਿੱਧੂ ਦਾ ਇਹ ਵੀ ਕਹਿਣਾ ਕਿ ਉਦੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਣ 'ਤੇ ਉਨ੍ਹਾਂ ਦੀ ਪਹਿਲਾਂ ਵਾਲੀ ਸੁਰੱਖਿਆ ਬਹਾਲ ਕਰ ਦਿੱਤੀ ਜਾਵੇਗੀ। ਪਰ ਜਦੋਂ ਉਹ ਜੇਲ੍ਹ ਤੋਂ ਰਿਹਾਅ ਹੋਏ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ 'Y' ਸ਼੍ਰੇਣੀ ਵਿੱਚ ਘਟਾ ਦਿੱਤਾ ਗਿਆ।
ਉਨ੍ਹਾਂ ਦਾ ਕਹਿਣਾ ਕਿ ਇਸ ਤੋਂ ਬਾਅਦ ਉਨ੍ਹਾਂ ਦੇ ਘਰ ਕਿਸੇ ਅਣਪਛਾਤੇ ਵਿਅਕਤੀ ਦੇ ਦਾਖਲ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਅਤੇ ਫਿਰ ਇਸ ਸਬੰਧੀ ਪਟਿਆਲਾ ਵਿੱਚ ਐਫਆਈਆਰ ਵੀ ਦਰਜ ਕਰਵਾਈ ਗਈ।
- ਜਾਣੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਰਾਜਨੀਤਿਕ ਸਫ਼ਰ
- ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੇ ਚੱਲਦਿਆਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ
- PTC NEWS