Tue, Dec 23, 2025
Whatsapp

Pawan Khera Arrested: ਕਾਂਗਰਸ ਆਗੂ ਪਵਨ ਖੇੜਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਇਹ ਹੈ ਪੂਰਾ ਮਾਮਲਾ

ਕਾਂਗਰਸ ਆਗੂ ਪਵਨ ਖੇੜਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਦਾ ਦਾਅਵਾ ਹੈ ਕਿ ਅਸਾਮ ਪੁਲਿਸ ਦੀ ਅਪੀਲ 'ਤੇ ਨਿਯਮਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ।

Reported by:  PTC News Desk  Edited by:  Aarti -- February 23rd 2023 03:49 PM
Pawan Khera Arrested: ਕਾਂਗਰਸ ਆਗੂ ਪਵਨ ਖੇੜਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਇਹ ਹੈ ਪੂਰਾ ਮਾਮਲਾ

Pawan Khera Arrested: ਕਾਂਗਰਸ ਆਗੂ ਪਵਨ ਖੇੜਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਇਹ ਹੈ ਪੂਰਾ ਮਾਮਲਾ

Pawan Khera Arrested: ਕਾਂਗਰਸ ਨੇਤਾ ਪਵਨ ਖੇੜਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਦਾ ਦਾਅਵਾ ਹੈ ਕਿ ਅਸਾਮ ਪੁਲਿਸ ਦੀ ਅਪੀਲ 'ਤੇ ਨਿਯਮਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਖੇੜਾ ਰਾਏਪੁਰ 'ਚ ਕਾਂਗਰਸ ਸੈਸ਼ਨ 'ਚ ਸ਼ਾਮਲ ਹੋਣ ਲਈ ਜਾ ਰਹੇ ਸੀ, ਜਦਕਿ ਉਨ੍ਹਾਂ ਨੂੰ ਫਲਾਈਟ ਤੋਂ ਉਤਾਰ ਦਿੱਤਾ ਗਿਆ। ਪ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਵਨ ਖੇੜਾ ਦੇ ਨਾਲ-ਨਾਲ ਕਈ ਹੋਰ ਕਾਂਗਰਸੀ ਆਗੂ ਵੀ ਸੈਸ਼ਨ ਵਿਚ ਸ਼ਾਮਲ ਹੋਣ ਲਈ ਰਾਏਪੁਰ ਜਾ ਰਹੇ ਸਨ। ਇਸ ਘਟਨਾ ਤੋਂ ਬਾਅਦ ਏਅਰਪੋਰਟ 'ਤੇ ਕਾਫੀ ਹੰਗਾਮਾ ਹੋ ਗਿਆ ਅਤੇ ਕਾਂਗਰਸੀ ਆਗੂ ਧਰਨੇ 'ਤੇ ਬੈਠ ਗਏ। ਇਨ੍ਹਾਂ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।


ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਇਸ ਵਿਚਾਲੇ ਕਾਂਗਰਸ ਨੇ ਖੇੜਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਦੁਪਹਿਰ 3 ਵਜੇ ਕਰੇਗੀ। 

ਜ਼ਿਕਰਯੋਗ ਹੈ ਕਿ ਖੇੜਾ ਨੇ ਕੁਝ ਦਿਨ ਪਹਿਲਾਂ ਪੀਐੱਮ ਮੋਦੀ ਅਤੇ ਉਨ੍ਹਾਂ ਦੇ ਪਿਤਾ 'ਤੇ ਵਿਵਾਦਿਤ ਬਿਆਨ ਦਿੱਤਾ ਸੀ। ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਨੇ ਕਿਹਾ ਕਿ ਭਾਜਪਾ ਕਾਂਗਰਸ ਦੇ ਰਾਏਪੁਰ ਸੈਸ਼ਨ ਤੋਂ ਡਰੀ ਹੋਈ ਹੈ। ਖੇੜਾ ਦਾ ਮਾਮਲਾ ਏਨਾ ਵੱਡਾ ਨਹੀਂ ਸੀ।

ਇਹ ਵੀ ਪੜ੍ਹੋ: Punjab Weather Update : ਪੰਜਾਬ 'ਚ ਮੁੜ ਬਦਲਿਆ ਮੌਸਮ ਦਾ ਮਿਜ਼ਾਜ, ਤਾਪਮਾਨ 'ਚ ਗਿਰਾਵਟ

- PTC NEWS

Top News view more...

Latest News view more...

PTC NETWORK
PTC NETWORK