Mon, Dec 22, 2025
Whatsapp

Sweet Potato Halwa Benefits: ਸਰੀਰ 'ਚ ਇਮਿਊਨਿਟੀ ਨੂੰ ਬਣਾਈ ਰੱਖਣ 'ਚ ਲਾਹੇਵੰਦ ਹੈ ਸ਼ਕਰਕੰਦੀ ਦੇ ਹਲਵੇ ਦਾ ਸੇਵਨ

ਸ਼ਕਰਕੰਦੀ ਦੇ ਹਲਵੇ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ, ਪੋਟਾਸ਼ੀਅਮ, ਕਾਪਰ, ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਈ ਵਰਗੇ ਕਈ ਤੱਤ ਪਾਏ ਜਾਣਦੇ ਹਨ।

Reported by:  PTC News Desk  Edited by:  Aarti -- December 15th 2023 04:16 PM
Sweet Potato Halwa Benefits: ਸਰੀਰ 'ਚ ਇਮਿਊਨਿਟੀ ਨੂੰ ਬਣਾਈ ਰੱਖਣ 'ਚ ਲਾਹੇਵੰਦ ਹੈ ਸ਼ਕਰਕੰਦੀ ਦੇ ਹਲਵੇ ਦਾ ਸੇਵਨ

Sweet Potato Halwa Benefits: ਸਰੀਰ 'ਚ ਇਮਿਊਨਿਟੀ ਨੂੰ ਬਣਾਈ ਰੱਖਣ 'ਚ ਲਾਹੇਵੰਦ ਹੈ ਸ਼ਕਰਕੰਦੀ ਦੇ ਹਲਵੇ ਦਾ ਸੇਵਨ

Sweet Potato Halwa Benefits: ਸ਼ਕਰਕੰਦੀ ਦਾ ਸੇਵਨ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ। ਵੈਸੇ ਤਾਂ ਤੁਸੀਂ ਕਈ ਤਰੀਕਿਆਂ ਨਾਲ ਸ਼ਕਰਕੰਦੀ ਦਾ ਸੇਵਨ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਸ਼ਕਰਕੰਦੀ ਦੇ ਹਲਵੇ ਦਾ ਸੇਵਨ ਕੀਤਾ ਹੈ? 

ਸ਼ਕਰਕੰਦੀ ਦੇ ਹਲਵੇ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ, ਪੋਟਾਸ਼ੀਅਮ, ਕਾਪਰ, ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਈ ਵਰਗੇ ਕਈ ਤੱਤ ਪਾਏ ਜਾਣਦੇ ਹਨ। ਜੋ ਸਰੀਰ ਨੂੰ ਲੋੜੀਂਦੀ ਊਰਜਾ ਦੇਣ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ, ਤਾਂ ਆਓ ਜਾਣਦੇ ਹਾਂ ਸ਼ਕਰਕੰਦੀ ਦਾ ਹਲਵਾ ਖਾਣ ਦੇ ਕੀ ਫਾਇਦੇ ਹਨ।


ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਸਰੀਰ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼ਕਰਕੰਦੀ ਦੇ ਹਲਵੇ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਅਤੇ ਵਿਟਾਮਿਨ ਏ ਪਾਇਆ ਜਾਂਦਾ ਹੈ, ਜੋ ਤੁਹਾਨੂੰ ਮੌਸਮੀ ਬੀਮਾਰੀਆਂ ਤੋਂ ਬਚਾਉਂਦੇ ਹਨ।

ਚਮੜੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ : 

ਤੁਸੀਂ ਸ਼ਕਰਕੰਦੀ ਦੇ ਹਲਵੇ ਦਾ ਸੇਵਨ ਕਰਕੇ ਵੀ ਆਪਣੀ ਚਮੜੀ ਨੂੰ ਸਿਹਤਮੰਦ ਰੱਖ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਅਤੇ ਵਿਟਾਮਿਨ ਈ ਪਾਇਆ ਜਾਂਦਾ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਣ 'ਚ ਮਦਦ ਕਰਦੇ ਹਨ।

ਸਰੀਰ ਨੂੰ ਗਰਮੀ ਪ੍ਰਦਾਨ ਕਰਨ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਸਰੀਰ ਦੇ ਤਾਪਮਾਨ ਨੂੰ ਨਾਰਮਲ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼ਕਰਕੰਦੀ ਦੇ ਹਲਵੇ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਦਾ ਸੇਵਨ ਸਰੀਰ ਨੂੰ ਅੰਦਰੋਂ ਗਰਮ ਰੱਖਦਾ ਹੈ ਗਰਮੀ ਮਿਲਦੀ ਹੈ, ਜਿਸ ਨਾਲ ਸਰੀਰ ਦਾ ਰਹਿੰਦਾ ਹੈ। 

ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ : 

ਤੁਸੀਂ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਵੀ ਸ਼ਕਰਕੰਦੀ ਦੇ ਹਲਵੇ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਰੋਸ਼ਨੀ ਨੂੰ ਸੁਧਾਰਨ 'ਚ ਮਦਦ ਕਰਦਾ ਹੈ।

ਸਰੀਰ ਨੂੰ ਊਰਜਾਵਾਨ ਰੱਖਣ ਲਈ ਫਾਇਦੇਮੰਦ : 

ਤੁਸੀਂ ਆਪਣੇ ਸਰੀਰ ਨੂੰ ਊਰਜਾਵਾਨ ਰੱਖਣ ਲਈ ਵੀ ਸ਼ਕਰਕੰਦੀ ਦੇ ਹਲਵੇ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ 'ਚ ਭਰਪਰੁ ਮਾਤਰਾ 'ਚ ਪ੍ਰੋਟੀਨ ਅਤੇ ਆਇਰਨ ਪਾਇਆ ਜਾਂਦਾ ਹੈ, ਜੋ ਤੁਹਾਡੇ ਸਰੀਰ ਨੂੰ ਕਮਜ਼ੋਰ ਅਤੇ ਸੁਸਤ ਮਹਿਸੂਸ ਨਹੀਂ ਹੋਣ ਦਿੰਦੇ। 

ਪਾਚਨ ਨੂੰ ਸੁਧਾਰਨ 'ਚ ਮਦਦਗਾਰ : 

ਤੁਸੀਂ ਸ਼ਕਰਕੰਦੀ ਦੇ ਹਲਵੇ ਦਾ ਸੇਵਨ ਕਰਕੇ ਵੀ ਆਪਣੇ ਪਾਚਨ ਨੂੰ ਸੁਧਾਰ ਸਕਦੇ ਹੋ। ਕਿਉਂਕਿ ਇਸ 'ਚ ਭਰਪਰੁ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

ਡਿਸਕਲੇਮਰ : 

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Carrot Raita Benefits: ਗਾਜਰ ਦੇ ਰਾਇਤੇ ਦਾ ਸੇਵਨ ਕਰਨ ਨਾਲ ਸਿਹਤ ਨੂੰ ਮਿਲਦੇ ਹਨ ਇਹ ਹੈਰਾਨੀਜਨਕ ਫਾਇਦੇ

- PTC NEWS

Top News view more...

Latest News view more...

PTC NETWORK
PTC NETWORK