Mon, May 20, 2024
Whatsapp

ਮੋਗਾ ’ਚ 'ਆਪ' ਦੀ ਮੌਜੂਦਾ ਸਰਕਾਰ ਨੂੰ ਲੱਗਾ ਵੱਡਾ ਝਟਕਾ, ਤਿੰਨ ਮੌਜੂਦਾ ਕੌਂਸਲਰ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸ਼ਾਮਲ ਹੋਏ ਕੌਂਸਲਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਕੇ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ।

Written by  Aarti -- May 09th 2024 04:12 PM
ਮੋਗਾ ’ਚ 'ਆਪ' ਦੀ ਮੌਜੂਦਾ ਸਰਕਾਰ ਨੂੰ ਲੱਗਾ ਵੱਡਾ ਝਟਕਾ, ਤਿੰਨ ਮੌਜੂਦਾ ਕੌਂਸਲਰ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਮੋਗਾ ’ਚ 'ਆਪ' ਦੀ ਮੌਜੂਦਾ ਸਰਕਾਰ ਨੂੰ ਲੱਗਾ ਵੱਡਾ ਝਟਕਾ, ਤਿੰਨ ਮੌਜੂਦਾ ਕੌਂਸਲਰ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

AAP Councilor  joined Shiromani Akali Dal: ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਪ੍ਰੇਰਨਾ ਸਦਕਾ ਅੱਜ ਮੋਗਾ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਨਗਰ ਨਿਗਮ ਮੋਗਾ ਦੇ ਤਿੰਨ ਮੌਜੂਦਾ ਕੌਂਸਲਰ ਗੌਰਵ ਗੁਪਤਾ ਗੁੱਡੂ ਵਾਰਡ ਨੰਬਰ 42 , ਕੌਂਸਲਰ ਰੇਨੂੰ ਬਾਲਾ ਵਾਰਡ ਨੰਬਰ 43 ਅਤੇ ਵਾਰਡ ਨੰਬਰ 23 ਤੋਂ ਕੌਂਸਲਰ ਸਪਨਾ ਨੇ ਆਪ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਸ਼ਾਮਲ ਹੋਏ ਕੌਂਸਲਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਕੇ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਤੋਂ ਇਲਾਵਾ ਸ਼ਾਮਲ ਹੋਣ ਵਾਲਿਆਂ ਵਿੱਚ ਪਾਰਟੀ ਪ੍ਰਤੀ ਗਿਲੇ ਸ਼ਿਕਵਿਆਂ ਦੇ ਚੱਲਦਿਆਂ ਨਾਰਾਜ਼ ਚੱਲੇ ਆ ਰਹੇ ਪਾਰਟੀ ਦੇ ,ਮੋਗਾ ਸ਼ਹਿਰੀ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ ਦੀਪਇੰਦਰਪਾਲ ਸਿੰਘ ਸੰਧੂ ਅਤੇ ਸਾਬਕਾ ਕੌਂਸਲਰ ਅਤੇ ਹਲਕਾ ਮੋਗਾ ਦੇ ਅਬਜਰਵਰ ਗੋਵਰਧਨ ਪੋਪਲੀ ਨੇ ਵੀ ਘਰ ਵਾਪਸੀ ਕੀਤੀ।


ਜ਼ਿਕਰਯੋਗ ਹੈ ਕਿ ਗੋਵਰਧਨ ਪੋਪਲੀ ਦੀ ਧਰਮ ਪਤਨੀ ਸਰੋਜ ਰਾਣੀ ਵਾਰਡ ਨੰਬਰ 7 ਤੋਂ ਬਤੌਰ ਕੌਂਸਲਰ ਨੁਮਾਇੰਦਗੀ ਕਰ ਰਹੇ ਹਨ।ਉਕਤ ਆਗੂਆਂ ਨੂੰ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਾਮਲ ਹੋਣ ਵਾਲਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੰਜਾਬ ਵਿੱਚ ਤਰੱਕੀ ਤੇ ਖੁਸ਼ਹਾਲੀ ਲਿਆਂਦੀ ਅਤੇ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ।

ਇਹ ਵੀ ਪੜ੍ਹੋ: ਭਾਜਪਾ ਆਗੂ Sheetal Angural ਨੇ ਕੀਤਾ ਹਾਈਕੋਰਟ ਦਾ ਰੁਖ, ਪਟੀਸ਼ਨ ਦਾਖਲ ਕਰ ਮੰਗੀ ਬਲੈਂਕੇਟ ਬੇਲ

- PTC NEWS

Top News view more...

Latest News view more...

LIVE CHANNELS
LIVE CHANNELS