Sat, Dec 6, 2025
Whatsapp

Pardeep Singh murder case: ਡੇਰਾ ਪ੍ਰੇਮੀ ਪਰਦੀਪ ਸਿੰਘ ਦੇ ਕਤਲ ਮਾਮਲੇ ਦਾ ਮਾਸਟਰਮਾਈਂਡ ਪੁਲਿਸ ਅੜਿੱਕੇ

ਪੰਜਾਬ ਦੇ ਕੋਟਕਪੂਰਾ ਵਿਖੇ 10 ਨਵੰਬਰ ਨੂੰ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਡੇਰਾ ਪ੍ਰੇਮੀ ਪਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।

Reported by:  PTC News Desk  Edited by:  Aarti -- June 12th 2023 12:15 PM -- Updated: June 12th 2023 02:28 PM
Pardeep Singh murder case: ਡੇਰਾ ਪ੍ਰੇਮੀ ਪਰਦੀਪ ਸਿੰਘ ਦੇ ਕਤਲ ਮਾਮਲੇ ਦਾ ਮਾਸਟਰਮਾਈਂਡ ਪੁਲਿਸ ਅੜਿੱਕੇ

Pardeep Singh murder case: ਡੇਰਾ ਪ੍ਰੇਮੀ ਪਰਦੀਪ ਸਿੰਘ ਦੇ ਕਤਲ ਮਾਮਲੇ ਦਾ ਮਾਸਟਰਮਾਈਂਡ ਪੁਲਿਸ ਅੜਿੱਕੇ

Pardeep Singh murder case: ਪੰਜਾਬ ਦੇ ਕੋਟਕਪੂਰਾ ਵਿਖੇ 10 ਨਵੰਬਰ ਨੂੰ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਡੇਰਾ ਪ੍ਰੇਮੀ ਪਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਹੈ।


ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ 

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।10 ਨਵੰਬਰ 2022 ਨੂੰ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। 

ਇਸ ਤਰ੍ਹਾਂ ਵਾਪਰੀ ਸੀ ਘਟਨਾ

ਕਾਬਿਲੇਗੌਰ ਹੈ ਕਿ ਤਿੰਨ ਮੋਟਰਸਾਈਕਲਾਂ 'ਤੇ ਸਵਾਰ ਘੱਟੋ-ਘੱਟ ਛੇ ਹਮਲਾਵਰਾਂ ਨੇ ਪੰਜਾਬ ਦੇ ਫਰੀਦਕੋਟ ਜ਼ਿਲੇ 'ਚ 2015 ਦੇ ਬਰਗਾੜੀ ਬੇਅਦਬੀ ਮਾਮਲਿਆਂ ਦੇ ਮੁਲਜ਼ਮ ਡੇਰਾ ਸੱਚਾ ਸੌਦਾ ਦੇ ਸਮਰਥਕ ਪਰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਰਦੀਪ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ।

ਪਰਦੀਪ ਨੂੰ ਉਸ ਸਮੇਂ ਗੋਲੀ ਮਾਰੀ ਗਈ ਜਦੋਂ ਉਹ ਫਰੀਦਕੋਟ ਦੇ ਕੋਟਕਪੂਰਾ ਵਿਖੇ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ। ਉਸ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਏ ਗਏ ਸਨ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਇਹ ਵੀ ਪੜ੍ਹੋ: Drone In Amritsar Jail: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਡਿੱਗਿਆ ਡਰੋਨ; ਅੱਧੀ ਰਾਤ ਜੇਲ੍ਹ ‘ਚ ਮਚੀ ਹਫੜਾ ਦਫੜੀ, ਫਿਰ ਹੋਇਆ ਇਹ ਖੁਲਾਸਾ

- PTC NEWS

Top News view more...

Latest News view more...

PTC NETWORK
PTC NETWORK