Fri, May 17, 2024
Whatsapp

ਪਟਿਆਲਾ, ਸੰਗਰੂਰ, ਨਾਭਾ ਤੇ ਅਮਰਗੜ੍ਹ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

Written by  Jasmeet Singh -- December 06th 2022 05:49 PM
ਪਟਿਆਲਾ, ਸੰਗਰੂਰ, ਨਾਭਾ ਤੇ ਅਮਰਗੜ੍ਹ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

ਪਟਿਆਲਾ, ਸੰਗਰੂਰ, ਨਾਭਾ ਤੇ ਅਮਰਗੜ੍ਹ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

ਚੰਡੀਗੜ੍ਹ, 6 ਦਸੰਬਰ: ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਅੱਜ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।

ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 220 ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ।


ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 90 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 15.03 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 43 ਬੂਥ, 40 ਦੁਕਾਨਾਂ, 21 ਐਸ.ਸੀ.ਓ., 24 ਦੋ ਮੰਜਲੀ ਦੁਕਾਨਾਂ ਅਤੇ 2 ਐਸ.ਸੀ.ਐਫ. ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 17.79 ਲੱਖ ਰੁਪਏ ਹੋਵੇਗੀ।

ਇਹ ਵੀ ਪੜ੍ਹੋ: ਮੁੱਖ ਸਕੱਤਰ ਵੱਲੋਂ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਮਿਲਕਫੈਡ ਦੇ ਵਿਸਥਾਰ 'ਤੇ ਜ਼ੋਰ

ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.e-auctions.in 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

- PTC NEWS

Top News view more...

Latest News view more...

LIVE CHANNELS
LIVE CHANNELS