Sat, May 18, 2024
Whatsapp

Kotkapura Firing incident: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ

ਫਰੀਦਕੋਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

Written by  Aarti -- March 16th 2023 12:59 PM
Kotkapura Firing incident: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ

Kotkapura Firing incident: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ

Kotkapura Firing incident: ਫਰੀਦਕੋਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਈ ਰਾਹਤ ਨਹੀਂ ਮਿਲੀ। ਕੋਰਟ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ।

ਦੱਸ ਦਈਏ ਕਿ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲਡਾ ਦੀ ਅਦਾਲਤ ’ਚ ਇਹ ਫੈਸਲਾ ਲਿਆ ਗਿਆ ਹੈ। ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਹੈ। 


ਜ਼ਿਕਰਯੋਗ ਹੈ ਕਿ 25 ਫਰਵਰੀ ਨੂੰ 2015 ਦੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਜਾਂਚ ਕਰ ਰਹੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਮ ਸ਼ਾਮਲ ਸਨ।

ਚਾਰਜਸ਼ੀਟ 'ਚ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਕੋਲ 2015 ਵਿੱਚ ਕੋਟਕਪੂਰਾ ਕਾਂਡ ਦੌਰਾਨ ਗ੍ਰਹਿ ਵਿਭਾਗ ਸੰਭਾਲਿਆ ਹੋਇਆ ਸੀ, ਨੇ ਸਿਆਸੀ ਵਿਰੋਧੀਆਂ 'ਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ: Gangster Lawrence Bishnoi: ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ ਲੜਕੀਆਂ

- PTC NEWS

Top News view more...

Latest News view more...

LIVE CHANNELS
LIVE CHANNELS