Sun, May 19, 2024
Whatsapp

ਵੱਡੀ ਵਾਰਦਾਤ: ਮਹਿਲਾ ਕਾਂਸਟੇਬਲ ਦਾ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਮਾਰ ਕੇ ਕਤਲ, ਫਿਰ ਖੁਦ ਨੇ ਵੀ ਕੀਤੀ ਖੁਦਕੁਸ਼ੀ

ਫਿਰੋਜ਼ਪੁਰ ’ਚ ਮਹਿਲਾ ਕਾਂਸਟੇਬਲ ਦਾ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਮਗਰੋਂ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Written by  Aarti -- January 29th 2023 09:32 AM
ਵੱਡੀ ਵਾਰਦਾਤ: ਮਹਿਲਾ ਕਾਂਸਟੇਬਲ ਦਾ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਮਾਰ ਕੇ ਕਤਲ, ਫਿਰ ਖੁਦ ਨੇ ਵੀ ਕੀਤੀ ਖੁਦਕੁਸ਼ੀ

ਵੱਡੀ ਵਾਰਦਾਤ: ਮਹਿਲਾ ਕਾਂਸਟੇਬਲ ਦਾ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਮਾਰ ਕੇ ਕਤਲ, ਫਿਰ ਖੁਦ ਨੇ ਵੀ ਕੀਤੀ ਖੁਦਕੁਸ਼ੀ

ਫਿਰੋਜ਼ਪੁਰ: ਸੂਬੇ ਭਰ ’ਚ ਕਤਲ ਅਤੇ ਲੁੱਟਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਹਿਲਾ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮ ਵੱਲੋਂ ਹੀ ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਮਹਿਲਾ ਕਾਂਸਟੇਬਲ ਦੀ ਅਮਨਦੀਪ ਕੌਰ ਵਜੋਂ ਪਛਾਣ ਹੋਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਪੁਲਿਸ ਮੁਲਾਜ਼ਮ ਦਾ ਗੁਰਸੇਵਕ ਸਿੰਘ ਨਾਂ ਦੱਸਿਆ ਜਾ ਰਿਹਾ ਹੈ। 


ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਨਾਲ ਹੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਸ ਵਾਰਦਾਤ ਦੇ ਪਿੱਛੇ ਕੀ ਕਾਰਨ ਸੀ।

ਇਹ ਵੀ ਪੜ੍ਹੋ: Punjab Weather Update:ਅੱਜ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ

- PTC NEWS

Top News view more...

Latest News view more...

LIVE CHANNELS
LIVE CHANNELS