Sun, Oct 18, 2026
Whatsapp

ਪਿੰਡ ਬ੍ਰਹਮਪੁਰਾ 'ਚ ਗਰੀਬ ਪਰਿਵਾਰ ਦੇ ਕਮਰੇ ਨੂੰ ਲੱਗੀ ਅੱਗ, ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

Punjab News: ਪਿੰਡ ਬ੍ਰਹਮਪੁਰਾ ਵਿਖੇ ਇੱਕ ਗਰੀਬ ਪਰਿਵਾਰ ਦੇ ਕਮਰੇ ਨੂੰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਕਾਰਨ ਪਰਿਵਾਰ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ।

Reported by:  PTC News Desk  Edited by:  Amritpal Singh -- October 18th 2026 04:50 PM
ਪਿੰਡ ਬ੍ਰਹਮਪੁਰਾ 'ਚ ਗਰੀਬ ਪਰਿਵਾਰ ਦੇ ਕਮਰੇ ਨੂੰ ਲੱਗੀ ਅੱਗ, ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਪਿੰਡ ਬ੍ਰਹਮਪੁਰਾ 'ਚ ਗਰੀਬ ਪਰਿਵਾਰ ਦੇ ਕਮਰੇ ਨੂੰ ਲੱਗੀ ਅੱਗ, ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

Punjab News: ਹਲਕਾ ਖਡੂਰ ਸਾਹਿਬ ਦੇ ਪਿੰਡ ਬ੍ਰਹਮਪੁਰਾ ਵਿਖੇ ਇੱਕ ਗਰੀਬ ਪਰਿਵਾਰ ਦੇ ਕਮਰੇ ਨੂੰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਕਾਰਨ ਪਰਿਵਾਰ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਪਹਿਲਾਂ ਹੀ ਗਰੀਬੀ ਨਾਲ ਜੂਝ ਰਹੇ ਇਸ ਪਰਿਵਾਰ ਲਈ ਹੁਣ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋਣਾ ਵੱਡੀ ਚੁਣੌਤੀ ਬਣ ਗਿਆ ਹੈ।


ਪੀੜਤ ਹੀਰਾ ਸਿੰਘ ਨੇ ਆਪਣੀ ਦੁੱਖ ਭਰੀ ਕਹਾਣੀ ਦੱਸਦਿਆਂ ਕਿਹਾ ਕਿ ਉਹ ਪਿੰਡ ਵਿੱਚ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ, ਜਦਕਿ ਉਸ ਦੀ ਪਤਨੀ ਵੀ ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ। ਉਨ੍ਹਾਂ ਦੇ ਤਿੰਨ ਬੱਚੇ ਹਨ। ਪਰਿਵਾਰ ਦੀ ਆਰਥਿਕ ਹਾਲਤ ਇੰਨੀ ਮਾੜੀ ਹੈ ਕਿ ਰੋਜ਼ਾਨਾ ਘਰ ਦਾ ਖ਼ਰਚਾ ਚਲਾਉਣਾ ਵੀ ਮੁਸ਼ਕਲ ਹੋ ਜਾਂਦਾ ਹੈ।


ਹੀਰਾ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਕਮਰੇ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਘਰ ਪਹੁੰਚੇ ਤਾਂ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਕਾਰਨ ਫਰਿੱਜ, ਅਲਮਾਰੀ, ਟੀਵੀ, ਬੱਚਿਆਂ ਦੀਆਂ ਕਿਤਾਬਾਂ, ਸਕੂਲ ਬੈਗ ਅਤੇ ਹੋਰ ਘਰੇਲੂ ਸਾਮਾਨ ਨਸ਼ਟ ਹੋ ਗਿਆ।


ਉਨ੍ਹਾਂ ਦੱਸਿਆ ਕਿ ਪਰਿਵਾਰ ਪਹਿਲਾਂ ਹੀ ਬੇਹੱਦ ਗਰੀਬੀ ਵਿੱਚ ਜੀਵਨ ਬਤੀਤ ਕਰ ਰਿਹਾ ਸੀ ਅਤੇ ਹੁਣ ਇਸ ਘਟਨਾ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਪਰਿਵਾਰ ਕੋਲ ਹੁਣ ਘਰੇਲੂ ਵਰਤੋਂ ਦਾ ਜ਼ਰੂਰੀ ਸਾਮਾਨ ਵੀ ਨਹੀਂ ਬਚਿਆ।


ਪੀੜਤ ਪਰਿਵਾਰ ਨੇ ਸਰਕਾਰ, ਸਮਾਜ ਸੇਵੀਆਂ ਅਤੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਤੁਰੰਤ ਮਦਦ ਕੀਤੀ ਜਾਵੇ, ਤਾਂ ਜੋ ਉਹ ਆਪਣੇ ਘਰ ਦਾ ਮੁੜ ਪ੍ਰਬੰਧ ਕਰ ਸਕਣ ਅਤੇ ਬੱਚਿਆਂ ਦੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ।

ਹੋਰ ਪੜ੍ਹੋ- Amit Shah Punjab visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ 20 ਨੂੰ ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕਰ ਸਕਦੇ ਹਨ ਮੁਲਾਕਾਤ

ਇਸ ਘਟਨਾ ਨੇ ਇੱਕ ਵਾਰ ਫਿਰ ਗਰੀਬ ਪਰਿਵਾਰਾਂ ਦੀਆਂ ਮੁਸ਼ਕਲਾਂ ਅਤੇ ਲੋੜਵੰਦਾਂ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਕਦੋਂ ਅੱਗੇ ਆਉਂਦੀਆਂ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK