Last Rites Of Parkash Singh Badal: ਫੁੱਲਾਂ ਨਾਲ ਸਜੇ ਇਸ ਟਰੈਕਟਰ-ਟਰਾਲੀ 'ਤੇ ਹੋਵੇਗੀ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ
ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਦੇਹਾਂਤ ਹੋ ਗਿਆ। ਇਸ ਸਮੇਂ ਸਿਆਸਤ 'ਚ ਸੋਗ ਦੀ ਲਹਿਰ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਬਾਦਲ 'ਚ ਕੀਤਾ ਜਾਵੇਗਾ।
ਫੁੱਲਾਂ ਨਾਲ ਸਜੇ ਇਸ ਟਰੈਕਟਰ-ਟਰਾਲੀ 'ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਕੁਝ ਹੀ ਸਮੇਂ 'ਚ ਹੋਵੇਗੀ। ਇਸ 'ਤੇ ਸਾਰੇ ਮੰਤਰੀਆਂ ਨੇ ਦੁੱਖ ਪ੍ਰਗਟ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਦੇਹਾਂਤ ਹੋ ਗਿਆ, ਜੋ ਸਾਹ ਦੀ ਬਿਮਾਰੀ ਨਾਲ ਪੀੜਿਤ ਸਨ। ਉਹ 95 ਸਾਲ ਦੇ ਸਨ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਆਪਣੇ ਪਿੱਛੇ ਉਨ੍ਹਾਂ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਸੰਸਦ ਮੈਂਬਰ ਧੀ ਪ੍ਰਨੀਤ ਕੌਰ ਰਹਿ ਗਏ ਹਨ।
ਰਿਪੋਰਟ ਅਨੁਸਾਰ ਫੋਰਟਿਸ ਹਸਪਤਾਲ ਦੇ ਇੱਕ ਮੀਡੀਆ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ ਨੂੰ ਸਾਹ ਲੈਣ ਦੀ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। 18 ਅਪ੍ਰੈਲ ਨੂੰ ਉਨ੍ਹਾਂ ਦੀ ਸਾਹ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਐਨਆਈਵੀ ਅਤੇ ਐਚਐਫਐਨਸੀ ਸਹਾਇਤਾ ਦਿੱਤੀ ਜਾ ਰਹੀ ਸੀ। ਕਾਰਡੀਓਲੋਜੀ ਅਤੇ ਪਲਮੋਨੋਲੋਜੀ ਮਾਹਿਰ ਅਤੇ ਕਰੀਟੀਕਲ ਕੇਅਰ ਟੀਮ ਦਿਗੰਬਰ ਬੇਹਰਾ ਦੀ ਨਿਗਰਾਨੀ ਹੇਠ ਕਰ ਰਹੀ ਸੀ।
- PTC NEWS