Sat, May 18, 2024
Whatsapp

Son Of Former MC Shot Youth: ਮਾਮੂਲੀ ਬਹਿਸ ਤੋਂ ਬਾਅਦ ਸਾਬਕਾ MC ਦੇ ਬੇਟੇ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਜ਼ਖਮੀ ਦੀ ਹਾਲਤ ਗੰਭੀਰ

ਮਾਮੂਲੀ ਬਹਿਸਬਾਜ਼ੀ ਦੇ ਚੱਲਦੇ ਇੱਕ ਸ਼ਖਸ ਵੱਲੋਂ ਇੱਕ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਚਲਾਉਣ ਵਾਲਾ ਸ਼ਖਸ ਸਾਬਕਾ ਐਮਸੀ ਦਾ ਬੇਟਾ ਦੱਸਿਆ ਜਾ ਰਿਹਾ ਹੈ। ਫਿਲਹਾਲ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Written by  Aarti -- March 12th 2023 12:08 PM
Son Of Former MC Shot Youth:  ਮਾਮੂਲੀ ਬਹਿਸ ਤੋਂ ਬਾਅਦ ਸਾਬਕਾ MC ਦੇ ਬੇਟੇ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਜ਼ਖਮੀ ਦੀ ਹਾਲਤ ਗੰਭੀਰ

Son Of Former MC Shot Youth: ਮਾਮੂਲੀ ਬਹਿਸ ਤੋਂ ਬਾਅਦ ਸਾਬਕਾ MC ਦੇ ਬੇਟੇ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਜ਼ਖਮੀ ਦੀ ਹਾਲਤ ਗੰਭੀਰ

ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 12 ਮਾਰਚ): ਗੁਰਦਾਸਪੁਰ ਦੇ ਹਲਕਾ ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਦੇਰ ਸ਼ਾਮ ਉਸ ਸਮੇਂ ਮਾਹੌਲ ਦਹਿਸ਼ਤ ਨਾਲ ਭਰ ਗਿਆ ਜਦੋਂ ਉੱਥੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਮੂਲੀ ਬਹਿਸਬਾਜ਼ੀ ਦੇ ਚੱਲਦੇ ਇੱਕ ਸ਼ਖਸ ਵੱਲੋਂ ਇੱਕ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਚਲਾਉਣ ਵਾਲਾ ਸ਼ਖਸ ਸਾਬਕਾ ਐਮਸੀ ਦਾ ਬੇਟਾ ਦੱਸਿਆ ਜਾ ਰਿਹਾ ਹੈ। 

ਦੱਸ ਦਈਏ ਕਿ ਜ਼ਖਮੀ ਹਾਲਤ ’ਚ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਸਦੀ ਹਾਲਤ ਜਿਆਦਾ ਵਿਗੜਨ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ। ਫਿਲਹਾਲ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।


ਉੱਥੇ ਹੀ ਇਸ ਘਟਨਾ ਦੇ ਚਸ਼ਮਦੀਦ ਪ੍ਰਗਟ ਸਿੰਘ ਨੇ ਦੱਸਿਆ ਕਿ ਤੀਰਥ ਰਾਮ ਦੇ ਨੌਜਵਾਨ ਅਤੇ ਕਾਂਗਰਸ ਦੇ ਸਾਬਕਾ ਐਮਸੀ ਦੇ ਪੁੱਤਰ ਸੁਰਿੰਦਰ ਲਾਡਾ ਦਰਮਿਆਨ ਮਾਮੂਲੀ ਬਹਿਸਬਾਜ਼ੀ ਹੋ ਗਈ ਜਿਸ ਤੋਂ ਬਾਅਦ ਸੁਰਿੰਦਰ ਨੇ ਆਪਣੀ ਰਿਵਾਲਵਰ ਨਾਲ ਤੀਰਥ ਰਾਮ ’ਤੇ ਗੋਲੀਆਂ ਚਲਾ ਦਿੱਤੀਆਂ। ਸੁਰਿੰਦਰ ਨੇ ਨੌਜਵਾਨ ’ਤੇ ਦੋ ਤੋਂ ਤਿੰਨ ਫਾਇਰ ਕੀਤੇ ਗਏ ਜਿਸ ਵਿਚੋਂ ਕੁਝ ਫਾਇਰ ਤੀਰਥ ਰਾਮ ਦੇ ਸਿਰ ਵਿੱਚ ਲੱਗੇ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਤੀਰਥ ਰਾਮ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕੀਤਾ ਗਿਆ। 

ਦੂਜੇ ਪਾਸੇ ਮੌਕੇ ’ਤੇ ਪੁਲਿਸ ਪਾਰਟੀ ਨਾਲ ਪਹੁੰਚੇ ਡੀਐਸਪੀ ਲਲਿਤ ਕੁਮਾਰ ਨੇ ਘਟਨਾ ਬਾਰੇ ਦੱਸਦੇ ਕਿਹਾ ਕਿ ਪੁਲਿਸ ਪਾਰਟੀ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਾਂਚ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: Punjab Border Area Seal: ਪੰਜਾਬ ਪੁਲਿਸ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਨਾਕਾਬੰਦੀ

- PTC NEWS

Top News view more...

Latest News view more...

LIVE CHANNELS
LIVE CHANNELS