Gold Price Today ਸੋਨੇ ਦੀਆਂ ਕੀਮਤਾਂ ਵਿੱਚ ਹੋਇਆ ਮਾਮੂਲੀ ਵਾਧਾ
Gold Price Today: ਸੋਨੇ 'ਚ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। MCX 'ਤੇ ਕੀਮਤ 60400 ਰੁਪਏ ਪ੍ਰਤੀ 10 ਗ੍ਰਾਮ 'ਤੇ ਵਪਾਰ ਕਰ ਰਹੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਕਿਉਂਕਿ ਡਾਲਰ ਇੰਡੈਕਸ 'ਚ ਰਿਕਵਰੀ ਦੇਖਣ ਨੂੰ ਮਿਲੀ ਸੀ। ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਸਥਿਰ ਹਨ। ਕੋਮੈਕਸ 'ਤੇ ਸੋਨਾ 2017 ਡਾਲਰ ਪ੍ਰਤੀ ਔਂਸ ਅਤੇ ਚਾਂਦੀ 25.41 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਸੋਨੇ ਦਾ ਜੂਨ ਵਾਇਦਾ 60700 ਰੁਪਏ ਪ੍ਰਤੀ 10 ਗ੍ਰਾਮ 'ਤੇ ਜਾਵੇਗਾ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ 76200 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ।
- PTC NEWS