Thu, Dec 12, 2024
Whatsapp

Gurdaspur Flood Update: ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ, ਬਚਾਅ ਕਾਰਜ ਜਾਰੀ; ਜਾਣੋ ਹੁਣ ਤੱਕ ਦੀ ਸਥਿਤੀ

ਦੱਸ ਦਈਏ ਕਿ ਬੀਤੀ ਦੇਰ ਰਾਤ ਤੱਕ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।

Reported by:  PTC News Desk  Edited by:  Aarti -- August 16th 2023 11:26 AM -- Updated: August 16th 2023 11:45 AM
Gurdaspur Flood Update: ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ, ਬਚਾਅ ਕਾਰਜ ਜਾਰੀ; ਜਾਣੋ ਹੁਣ ਤੱਕ ਦੀ ਸਥਿਤੀ

Gurdaspur Flood Update: ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ, ਬਚਾਅ ਕਾਰਜ ਜਾਰੀ; ਜਾਣੋ ਹੁਣ ਤੱਕ ਦੀ ਸਥਿਤੀ

ਰਵੀਬਖਸ਼ ਸਿੰਘ ਅਰਸੀ (ਗੁਰਦਾਸਪੁਰ,16 ਅਗਸਤ): ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

ਧੁੱਸੀ ਬੰਨ੍ਹ ਵਿੱਚ ਪਿਆ ਪਾੜ 


ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ ਹੈ।

ਰਾਹਤ ਤੇ ਬਚਾਅ ਕਾਰਜਾਂ ’ਤੇ ਰੱਖੀ ਜਾ ਰਹੀ ਨਿਗਰਾਨੀ

ਦੱਸ ਦਈਏ ਕਿ ਬੀਤੀ ਦੇਰ ਰਾਤ ਤੱਕ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਅੱਜ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਪਹੁੰਚੀਆਂ

ਬੀਤੀ ਦੇਰ ਰਾਤ ਤੱਕ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪੁਹੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਅੱਜ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਗੁਰਦਾਸਪੁਰ-ਮੁਕੇਰੀਆਂ ਟ੍ਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਕੀਤਾ ਡਾਈਵਰਟ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦਰਿਆ ਬਿਆਸ ਦੇ ਪਾਣੀ ਕਾਰਨ ਬਣੇ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਰੋਡ ਉੱਪਰ ਵੀ ਪਾਣੀ ਆਉਣ ਕਾਰਨ ਅਹਿਤਿਆਤ ਵਜੋਂ ਮੁਕੇਰੀਆਂ ਪੁੱਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟ੍ਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਦੀ ਡਾਈਵਰਟ ਕਰ ਦਿੱਤਾ ਹੈ। 

ਹੜ੍ਹ ਪ੍ਰਭਾਵਿਤ ਖੇਤਰ ਵਿਚੋਂ ਲੋਕਾਂ ਨੂੰ ਕੱਢਿਆ ਜਾ ਰਿਹਾ ਬਾਹਰ 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸਾਰੀ ਸਥਿਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਦੇ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। 

ਲੋੜ ਪੈਣ `ਤੇ ਹੈਲਪ ਲਾਈਨ ਨੰਬਰ ਜਾਰੀ 

ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ।

ਇਹ ਵੀ ਪੜ੍ਹੋ: Barnala Double Murder: ਬਰਨਾਲਾ ’ਚ ਅਣਪਛਾਤਿਆਂ ਨੇ ਮਾਂ ਤੇ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਜਵਾਈ ਗੰਭੀਰ ਜ਼ਖਮੀ, ਜਾਣੋ ਪੂਰਾ ਮਾਮਲਾ

- PTC NEWS

Top News view more...

Latest News view more...

PTC NETWORK