Mon, Dec 22, 2025
Whatsapp

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਰਮਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ ਦੇ ਮਹਾਨ ਸਿੱਖ ਵਿਦਵਾਨ, ਪ੍ਰਚਾਰਕ, ਰਾਗੀ, ਢਾਡੀ, ਕਥਾਵਾਚਕਾਂ ਨੇ ਆਪਣੀ ਹਾਜ਼ਰੀ ਭਰ ਕੇ ਅਕਾਲੀ ਬਾਬਾ ਫੂਲਾ ਸਿੰਘ ਜੀ ਨੂੰ ਅਕੀਦਤ ਭੇਟ ਕੀਤਾ। ਉਨ੍ਹਾਂ ਹੋਰ ਕਿਹਾ ਇਸ ਉਪਰੰਤ ਦੇਸ਼ ਦੇ ਮਹਾਨਗਰਾਂ ਪਟਨਾ ਸਾਹਿਬ, ਦਿਲੀ, ਭੋਪਾਲ, ਹੈਦਰਾਬਾਦ, ਬੰਗਲੋਰ, ਕੋਲਕਤਾ ਅਤੇ ਅੋਰੰਗਾਬਾਦ ਵਿੱਚ ਇਸੇ ਤਰ੍ਹਾਂ ਗੁਰਮਤਿ ਸਮਾਗਮ ਹੋਣਗੇ।

Reported by:  PTC News Desk  Edited by:  Jasmeet Singh -- January 21st 2023 07:24 PM
ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਰਮਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਰਮਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ

ਬਠਿੰਡਾ, 21 ਜਨਵਰੀ (ਮੁਨੀਸ਼ ਗਰਗ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਜੋ 14 ਮਾਰਚ 2023 ਨੂੰ ਆ ਰਹੀ ਹੈ, ਨੂੰ ਸਮਰਪਿਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕੀਤਾ ਗਿਆ। 

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਟਾਰ ਤੇ ਮੌਜੂਦ ਰਹੇ, ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਅਤੇ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਤਿੰਨ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪਾਏ ਗਏ, ਜਿਸ ਉਪਰੰਤ ਤਖ਼ਤ ਸਾਹਿਬ ਵਿਖੇ ਇਹ ਮਹਾਨ ਗੁਰਮਤਿ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਸਿੱਖ ਜਥੇਬੰਦੀਆਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ। 

ਜਥੇਦਾਰ ਸਾਹਿਬਾਨਾਂ ਨੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਬੁੱਢਾ ਦਲ ਦੀਆਂ ਪੰਥ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਦੱਸਿਆ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦੱਸਿਆ ਕਿ 14 ਸਤੰਬਰ 2022 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਸ਼ਤਾਬਦੀ ਸਮਾਗਮਾਂ ਦੀ ਅਰੰਭਤਾ ਕੀਤੀ ਗਈ ਸੀ। ਇਸ ਲੜੀ ਤਹਿਤ ਤਖਤ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨੰਦੇੜ ਅਤੇ ਇੰਦੋਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤੇ ਗਏ ਹਨ। 

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ ਦੇ ਮਹਾਨ ਸਿੱਖ ਵਿਦਵਾਨ, ਪ੍ਰਚਾਰਕ, ਰਾਗੀ, ਢਾਡੀ, ਕਥਾਵਾਚਕਾਂ ਨੇ  ਆਪਣੀ ਹਾਜ਼ਰੀ ਭਰ ਕੇ ਅਕਾਲੀ ਬਾਬਾ ਫੂਲਾ ਸਿੰਘ ਜੀ ਨੂੰ ਅਕੀਦਤ ਭੇਟ ਕੀਤਾ। ਉਨ੍ਹਾਂ ਹੋਰ ਕਿਹਾ ਇਸ ਉਪਰੰਤ ਦੇਸ਼ ਦੇ ਮਹਾਨਗਰਾਂ ਪਟਨਾ ਸਾਹਿਬ, ਦਿਲੀ, ਭੋਪਾਲ, ਹੈਦਰਾਬਾਦ, ਬੰਗਲੋਰ, ਕੋਲਕਤਾ ਅਤੇ ਅੋਰੰਗਾਬਾਦ ਵਿੱਚ ਇਸੇ ਤਰ੍ਹਾਂ ਗੁਰਮਤਿ ਸਮਾਗਮ ਹੋਣਗੇ।

- PTC NEWS

Top News view more...

Latest News view more...

PTC NETWORK
PTC NETWORK