Gurugram Restaurant: ਗੁਰੂਗ੍ਰਾਮ ’ਚ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਰੈਸਟੋਰੈਂਟ ’ਚ ਜਾਣ ਤੋਂ ਰੋਕਿਆ, ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਇਹ ਮੰਗ
Gurugram Restaurant: ਸੋਸ਼ਲ਼ ਮੀਡੀਆ ’ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ’ਚ ਇੱਕ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਰੈਸਟੋਰੈਂਟ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਦਰਅਸਲ ਸਿੱਖ ਨੌਜਵਾਨ ਹਰਤੀਰਥ ਸਿੰਘ ਆਹਲੂਵਾਲੀਆ ਨੇ ਟਵੀਟ ਕਰ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਦੌਰਾਨ ਰੈਸਟੋਰੈਂਟ ਦੇ ਬਾਹਰ ਬਹਿਸ ਹੁੰਦੀ ਹੋਈ ਸੁਣਾਈ ਦੇ ਰਹੀ ਹੈ।
ਨੌਜਵਾਨ ਵੱਲੋਂ ਸਾਂਝੀ ਕੀਤੀ ਗਈ ਵੀਡੀਓ ’ਚ ਸਾਫ਼ ਸੁਣਿਆ ਜਾ ਸਕਦਾ ਹੈ ਕਿ ਇੱਕ ਸਿੱਖ ਵਿਅਕਤੀ ਨੂੰ ਰੇਸਤਰਾਂ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਹਾਲਾਂਕਿ ਕੁਝ ਲੋਕਾਂ ਦੇ ਦਖਲ ਦੇਣ ਤੋਂ ਬਾਅਦ ਨੌਜਵਾਨ ਨੂੰ ਅੰਦਰ ਜਾਣ ਦਿੱਤਾ ਜਾਂਦਾ ਹੈ। ਪਰ ਇਸ ਮਾਮਲੇ ਤੋਂ ਬਾਅਦ ਨੌਜਵਾਨ ਵੱਲੋਂ ਇੱਕ ਤੋਂ ਬਾਅਦ ਇੱਕ ਟਵੀਟ ਕੀਤਾ ਗਿਆ।
Disturbing reports of a Gursikh being denied entry into a restaurant in Gurgaon for sporting a ‘kirpan’ point to the need to sensitise society about the symbols of faith of Sikhism. Such acts are condemnable & create a sense of insecurity amongst minorities. I urge… https://t.co/USGGZe2RvY — Sukhbir Singh Badal (@officeofssbadal) August 27, 2023
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਤੀਕ੍ਰਿਰਿਆ ਦਿੱਤੀ ਗਈ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਆਖਿਆ। ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਇਸ ਘਟਨਾ ਸਬੰਧੀ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ। ਨਾਲ ਹੀ ਇਹ ਵੀ ਕਿਹਾ ਕਿ ਕਿਰਪਾਨ ਸਬੰਧੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ: 72 ਘੰਟਿਆਂ ਬਾਅਦ ਮਿਲੀ 8 ਸਾਲਾਂ ਬੱਚੇ ਦੀ ਲਾਸ਼, ਨਾਨੇ ਨੇ ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜਾਮ
- PTC NEWS