Tue, Dec 23, 2025
Whatsapp

Harsimrat Kaur Badal: ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ 'ਆਪ' ਵੀ ਕਸੂਰਵਾਰ: ਹਰਸਿਮਰਤ ਕੌਰ ਬਾਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨੰਨੀ ਛਾਂ ਮੁਹਿੰਮ ਤਹਿਤ ਨੰਨ੍ਹੀ ਛਾਂ ਸੈਂਟਰਾਂ ਵਿੱਚ ਟ੍ਰੇਨਿੰਗ ਲੈ ਚੁੱਕੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ।

Reported by:  PTC News Desk  Edited by:  Ramandeep Kaur -- March 11th 2023 03:39 PM
Harsimrat Kaur Badal: ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ 'ਆਪ'  ਵੀ ਕਸੂਰਵਾਰ: ਹਰਸਿਮਰਤ ਕੌਰ ਬਾਦਲ

Harsimrat Kaur Badal: ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ 'ਆਪ' ਵੀ ਕਸੂਰਵਾਰ: ਹਰਸਿਮਰਤ ਕੌਰ ਬਾਦਲ

Harsimrat Kaur Badal: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨੰਨੀ ਛਾਂ ਮੁਹਿੰਮ ਤਹਿਤ ਨੰਨ੍ਹੀ ਛਾਂ ਸੈਂਟਰਾਂ ਵਿੱਚ ਟ੍ਰੇਨਿੰਗ ਲੈ ਚੁੱਕੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ।

ਹਰਸਿਮਰਤ ਕੌਰ ਬਾਦਲ ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਹਨ। ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਐਸਜੀਪੀਸੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ਦੇ ਫਾਰਮ ਉਤੇ ਦਸਤਖ਼ਤ ਕੀਤੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ।


ਉਨ੍ਹਾਂ ਕਿਹਾ ਕਿ ਸਜਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਵੀ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ ਜਿੱਥੇ ਭਾਜਪਾ ਦੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਥੇ ਹੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੀ ਬਰਾਬਰ ਕਸੂਰਵਾਰ ਹੈ ਕਿਉਂਕਿ ਪ੍ਰੋ.ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਦਿੱਲੀ ਦੀ ਆਪ ਸਰਕਾਰ ਹੀ ਅੜਿੱਕਾ ਬਣੀ ਹੋਈ ਹੈ।

ਉਕਤ ਵਿਚਾਰਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਲਈ ਚਲਾਈ ਦਸਤਖ਼ਤੀ ਮੁਹਿੰਮ ਦੇ ਪ੍ਰੋਫਾਰਮੇ ਤੇ ਦਸਤਖ਼ਤ ਕਰਨ ਉਪਰੰਤ ਕੀਤਾ।

ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਇੱਕ ਵਾਰ ਫੇਰ ਅਹੁਦੇ ਤੋਂ ਉਤਾਰੇ ਜਾਣ ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੁਝ ਵੀ ਨਹੀਂ ਪਤਾ ਕਿ ਉਹ ਕੀ ਕਰ ਰਹੀ ਹੈ। 

ਇਹ ਵੀ ਪੜ੍ਹੋ: Partap Bajwa V/S CM Mann: ਮੁੱਖ ਮੰਤਰੀ ਭਗਵੰਤ ਮਾਨ ਕੁਝ ਦਿਨ ਦਾ ਪ੍ਰਾਹੁਣਾ : ਪ੍ਰਤਾਪ ਬਾਜਵਾ

- PTC NEWS

Top News view more...

Latest News view more...

PTC NETWORK
PTC NETWORK