Haryanvi Singer Raju Punjabi: ਹਰਿਆਣਾ ਦੇ ਇਸ ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ, ਸਪਨਾ ਚੌਧਰੀ ਨਾਲ ਮਸ਼ਹੂਰ ਸੀ ਜੋੜੀ
Haryanvi Singer Raju Punjabi: ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਰਾਤ 33 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ 10 ਦਿਨਾਂ ਤੋਂ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਕਾਲਾ ਪੀਲੀਆ ਹੋਇਆ ਪਿਆ ਸੀ। ਜਿਸ ਕਾਰਨ ਲੀਵਰ ਅਤੇ ਫੇਫੜਿਆਂ 'ਚ ਇਨਫੈਕਸ਼ਨ ਹੋ ਗਈ ਸੀ। ਸਿਹਤ ਵਿਗੜਨ ਕਾਰਨ ਉਹ ਵੈਂਟੀਲੇਟਰ 'ਤੇ ਸੀ।
ਦੱਸ ਦਈਏ ਕਿ ਰਾਜੂ ਪੰਜਾਬੀ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਾਵਤਸਰ ਖੇੜਾ, ਹਨੂੰਮਾਨਗੜ੍ਹ, ਰਾਜਸਥਾਨ ਵਿਖੇ ਕੀਤਾ ਜਾਵੇਗਾ। ਉਹ ਇਸ ਸਮੇਂ ਹਿਸਾਰ ਦੇ ਆਜ਼ਾਦਨਗਰ ਵਿੱਚ ਰਹਿੰਦੇ ਸੀ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪ੍ਰਸ਼ੰਸਕ ਹਿਸਾਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਰਾਜੂ ਪੰਜਾਬੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।
प्रसिद्ध हरियाणवी गायक एवं संगीत निर्माता राजू पंजाबी जी के निधन का दुखद समाचार प्राप्त हुआ। उनका जाना हरियाणा म्यूजिक इंडस्ट्री के लिए अपूरणीय क्षति है।
ईश्वर दिवंगत आत्मा को अपने श्री चरणों में स्थान दें तथा उनके परिजनों को यह अथाह दुःख सहन करने की शक्ति प्रदान करें।
ॐ शांति! — Manohar Lal (@mlkhattar) August 22, 2023
ਹਰਿਆਣਾ ਸੀਐੱਮ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਸ਼ਹੂਰ ਹਰਿਆਣਵੀ ਗਾਇਕ ਅਤੇ ਸੰਗੀਤ ਨਿਰਮਾਤਾ ਰਾਜੂ ਪੰਜਾਬੀ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਉਨ੍ਹਾਂ ਦਾ ਦੇਹਾਂਤ ਹਰਿਆਣਾ ਸੰਗੀਤ ਉਦਯੋਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ।ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ੇ।
ਦੱਸ ਦਈਏ ਕਿ ਰਾਜੂ ਪੰਜਾਬੀ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਜਾਣਿਆ-ਪਛਾਣਿਆ ਚਿਹਰਾ ਸੀ। ਉਨ੍ਹਾਂ ਦੇ ਗੀਤ ਸਾਲਿਡ ਬਾਡੀ, ਸੈਂਡਲ, ਤੂ ਚੀਜ਼ ਲਾਜਵਾਬ, ਦੇਸੀ-ਦੇਸੀ ਵਰਗੇ ਪ੍ਰਸਿੱਧ ਗੀਤ ਹਨ। ਸਪਨਾ ਚੌਧਰੀ ਨਾਲ ਉਨ੍ਹਾਂ ਦੀ ਜੋੜੀ ਕਾਫੀ ਮਸ਼ਹੂਰ ਹੋਈ ਸੀ। ਉਨ੍ਹਾਂ ਨੇ ਹਰਿਆਣਾ ਦੀ ਮਿਊਜ਼ਿਕ ਇੰਡਸਟਰੀ ਨੂੰ ਨਵੀਂ ਪਛਾਣ ਦਿੱਤੀ।
ਇਹ ਵੀ ਪੜ੍ਹੋ: Singer Labh Janjua wife: ਮਰਹੂਮ ਗਾਇਕ ਗਾਇਕ ਲਾਭ ਜੰਜੂਆ ਦੀ ਪਤਨੀ ਦਾ ਹੋਇਆ ਦੇਹਾਂਤ, ਸਸਕਾਰ 'ਚ ਨਹੀਂ ਪਹੁੰਚਿਆ ਇਕ ਵੀ ਕਲਾਕਾਰ
- PTC NEWS